*ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ‘ਤੇ ਪੂਰਨ ਰੋਕ
01 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਸਤਵੰਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ।
ਇਸ ਦੌਰਾਨ ਜਾਰੀ ਇਕ ਹੋਰ ਹੁਕਮ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਾਈ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ‘ਤੇ ਵੀ ਪਾਬੰਦੀ ਹੋਵੇਗੀ।
ਉਪਰੋਕਤ ਹੁਕਮ 27 ਮਾਰਚ, 2024 ਤੱਕ ਲਾਗੂ ਰਹਿਣਗੇ।