By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    6 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    6 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > Breaking News > ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ
Breaking Newsਚੰਡੀਗੜ੍ਹਪੰਜਾਬ

ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ

despunjab.in
Last updated: 2024/09/05 at 5:36 PM
despunjab.in 10 months ago
Share
SHARE
ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ।
ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ‘ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ‘ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ‘ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।

TAGGED: #cmpunjab, #diprpunjab.gov.in, #Govtfopunjab, #PTCNEWS
despunjab.in 5 September 2024 5 September 2024
Share This Article
Facebook Twitter Whatsapp Whatsapp Email Print
Previous Article ਅਗਨੀਪਥ ਯੋਜਨਾ’ ‘ਚ ਵੱਡੇ ਬਦਲਾਅ ਕਰ ਸਕਦੀ ਹੈ ਸਰਕਾਰ -ਅਗਨੀਵੀਰ ਲਈ ਖੁਸ਼ਖਬਰੀ
Next Article ਸੋਨੇ ਦੇ ਮੈਡਲ ਵੱਲ ਜਾਂਦੇ ਰੇਤਲੇ ਰਾਹਾਂ ਦਾ ਰਾਹੀ ਸੁਖਮੀਤ ਸਮਾਘ/-ਕੁਲਵੰਤ ਸਿੰਘ ਮੈਨੇਜਰ ਕੁਮੈਂਟੇਟਰ ਧਲੇਵਾਂ ਵਾਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?