ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ, ਮੁੱਖ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।
ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।