28 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਲੋਕ ਸਭਾ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਖਾਲੜਾ ਦੇ ਮੁੱਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਸੰਦੀਪ ਕੁਮਾਰ,ਜ਼ਿਲ੍ਹਾ ਪੁਲਿਸ ਮੁੱਖੀ ਅਸ਼ਵਨੀ ਕਪੂਰ ‘ਤੇ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ ਪ੍ਰੀਤ ਇੰਦਰ ਸਿੰਘ ਦੀਆਂ ਸਖਤ ਹਦਾਇਤਾਂ ਅਨੁਸਾਰ ਥਾਣਾ ਖਾਲੜਾ ਅਧੀਨ ਆਉਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਛੇਤੀ ਤੋਂ ਛੇਤੀ ਆਪਣਾ ਅਸਲਾ ਨੇੜਲੇ ਗੰਨ ਹਾਊਸ ਜਾਂ ਥਾਣੇ ਅੰਦਰ ਜਮਾ ਕਰਵਾਉਣ । ਉਹਨਾਂ ਕਿਹਾ ਕਿ ਜੇਕਰ ਅਸਲਾ ਧਾਰਕ ਇਹਨਾਂ ਹਦਾਇਤਾਂ ਅਨੁਸਾਰ ਆਪਣਾ ਅਸਲਾ ਜਮਾ ਨਹੀਂ ਕਰਵਾਉਂਦੇ ਤਾਂ ਚੋਣ ਜਾਬਤੇ ਦੀ ਉਲੰਘਣਾ ਤਹਿਤ ਅਸਲਾ ਧਾਰਕ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਉਪਰੰਤ ਅਸਲਾ ਧਾਰਕ ਦੇ ਲਾਇਸੰਸ ਨੂੰ ਕੈਂਸਲ ਕਰਨ ਦੀ ਸਿਫਾਰਿਸ਼ ਕੀਤੀ ਜਾਵੇਗੀ।