–ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
25 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਅਜ਼ਾਦੀ ਦਿਵਸ ਮਨਾਉਣ ਸਬੰਧੀ ਬੈਠਕ ਅੱਜ ਡੀ. ਸੀ. ਦਫ਼ਤਰ ਦੇ ਮੀਟਿੰਗ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਕੀਤੀ ਗਈ।
ਇਸ ਮੌਕੇ ਕੀਤੇ ਜਾਣ ਵਾਲੇ ਰੰਗਾਰੰਗ ਅਤੇ ਦੇਸ਼ ਭਗਤੀ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਬਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ। ਨਾਲ ਹੀ ਸਾਫ ਸਫਾਈ, ਚੌਕਾਂ ਦੀ ਸਜਾਵਟ, ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ ਆਦਿ ਸਬੰਧੀ ਡਿਊਟੀਆਂ ਲਗਾਈਆਂ ਗਈਆਂ।
ਉਨ੍ਹਾਂ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਰਿਹਰਸਲ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ ।
ਨਾਲ ਹੀ ਉਨ੍ਹਾਂ ਹਦਾਇਤ ਕੀਤੀ ਸਟੇਡੀਅਮ ਦੀ ਸਾਫ ਸਫਾਈ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹ ਲਿਆ ਜਾਵੇ ਤਾਂ ਜੋ ਆਜ਼ਾਦੀ ਦਿਹਾੜੇ ਦੇ ਰੰਗਾਂ ਰੰਗ ਅਤੇ ਮਾਰਚ ਪਾਸਟ ਸਮਾਗਮ ‘ਚ ਰਿਹਰਸਲ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਰਾਜਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਅਤੇ ਹੋਰ ਅਫ਼ਸਰ ਹਾਜ਼ਰ ਸਨ।