ਸਪੀਕਰ, ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ
14 ਅਗਸਤ (ਗਗਨਦੀਪ ਸਿੰਘ) ਬਠਿੰਡਾ: ਦੇਸ਼ ਦੀ ਆਜ਼ਾਦੀ ਦੇ 78ਵੇਂ ਦਿਹਾੜੇ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਜ਼ਾਦੀ ਦਿਹਾੜੇ ਮੌਕੇ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ। ਇਸ ਦੌਰਾਨ ਉਨ੍ਹਾਂ ਵਲੋਂ ਬਠਿੰਡਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਆਪਣਾ ਸੰਦੇਸ਼ ਵੀ ਦਿੱਤਾ ਜਾਵੇਗਾ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਸੱਭਿਆਚਾਰਕ ਤੇ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ ਅਤੇ ਲੋੜਵੰਦਾਂ ਨੂੰ ਟਰਾਲੀ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਜਾਵੇਗੀ।