*ਸਹਾਇਕ ਰਿਟਰਨਿੰਗ ਅਫ਼ਸਰ ਸਰਦੂਲਗੜ੍ਹ ਵੱਲੋਂ ਚੋਣ ਅਮਲੇ ’ਚ ਤੈਨਾਤ ਟੀਮਾਂ ਨਾਲ ਮੀਟਿੰਗ
15 ਮਾਰਚ (ਕਰਨ ਭੀਖੀ) ਮਾਨਸਾ: ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨਾਲ ਮੀਟਿੰਗ ਕਰਦਿਆਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲ, ਈ.ਐਸ.ਐਮ.ਐਸ. ਆਦਿ ਲਾਂਚ ਕੀਤੀਆਂ ਗਈਆ ਹਨ। ਉਨ੍ਹਾਂ ਇੰਨ੍ਹਾਂ ਐਪਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀ-ਵਿਜਲ ਐਪ ਰਾਹੀਂ ਕੋਈ ਵੀ ਆਮ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ। ਉਨ੍ਹਾਂ ਸਾਰੀਆਂ ਹੀ ਟੀਮਾਂ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਚੋਣ ਅਮਲੇ ਤੋਂ ਇਲਾਵਾ ਪੁਲਿਸ ਵਿਭਾਗ, ਆਮਦਨ ਕਰ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ