ਆਪ 13 ਦੀਆਂ 13 ਸੀਟਾਂ ਤੇ ਇਤਿਹਾਸਿਕ ਜਿੱਤ ਦਰਜ ਕਰੇਗੀ : ਧੁੰਨ,ਭੁੱਲਰ
28 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਲਾਈਮ ਲਾਈਟ ਰਿਜ਼ੌਰਟ ਮਾੜੀ ਗੌੜ ਸਿੰਘ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਰੱਖੀ ਗਈ, ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਵੱਖ-ਵੱਖ ਬੁਲਾਰਿਆਂ ਅਤੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪ ਦੀ ਜਿੱਤ ਦੇ ਡਰੋ ਆਮ ਆਦਮੀ ਪਾਰਟੀ ਦੇ ਕਨਵੀਨਰ ‘ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੂੰ ਈ.ਡੀ ਵੱਲੋਂ ਝੂਠੇ ਕੇਸਾਂ ਵਿੱਚ ਫਸਾ ਕੇ ਆਪਣੀ ਹਾਰ ਨੂੰ ਸਪਸ਼ਟ ਤੌਰ ਤੇ ਵੇਖਦਿਆਂ ਗ੍ਰਿਫਤਾਰ ਕਰ ਲਿਆ ਹੈ। ਪਰ ਇਸ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਨੂੰ ਅੱਖੋਂ ਪਰੋਖੇ ਕਰਕੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਅਤੇ ਸੂਬੇ ਪੰਜਾਬ ਅੰਦਰ 13 ਦੀਆਂ 13 ਸੀਟਾਂ ‘ਤੇ ਆਪ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ । ਇਸ ਉਪਰੰਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਖੇਮਕਰਨ ਦੇ ਵਰਕਰਾਂ ਦੇ ਭਾਰੀ ਇਕੱਠ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਜੁਝਾਰੂ ਲੋਕ ਜੋ ਬਿਨਾਂ ਕਿਸੇ ਡਰ ਭੈਅ ਤੋਂ ਆਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਡਟ ਕੇ ਉਹਨਾਂ ਦੀ ਜਿੱਤ ਨੂੰ ਯਕੀਨੀ ਬਣਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿੱਤ ਨੀਤੀਆਂ ਕਾਰਨ ਅੱਜ ਕੇਂਦਰ ਦੀ ਮੋਦੀ ਸਰਕਾਰ ‘ਤੇ ਰਵਾਇਤੀ ਪਾਰਟੀਆਂ ਨੂੰ ਮੂੰਹ ਨਹੀਂ ਲਾ ਰਹੇ । ਉਹਨਾਂ ਅੱਗੇ ਕਿਹਾ ਕਿ ਕਾਂਗਰਸ, ਭਾਜਪਾ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕੋਝੀਆਂ ਚਾਲਾਂ ਤੋਂ ਲੋਕ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਅਤੇ ਸਿੱਖੀ ਦੀ ਨਸਲ ਕੁਸ਼ੀ ‘ਤੇ ਕਾਤਲ ਜਮਾਤ ਪਾਰਟੀਆਂ ਨੂੰ ਦੇਸ਼ ‘ਤੇ ਸੂਬੇ ਦੀ ਜਨਤਾ ਪੂਰੀ ਤਰ੍ਹਾਂ ਨਕਾਰ ਚੁੱਕੀ ਹੈ ‘ਤੇ ਲੋਕ ਸਭਾ ਚੋਣਾਂ ‘ਚ ਇਹਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਚੇਅਰਮੈਨ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਬਲਜੀਤ ਸਿੰਘ ਖਹਿਰਾ ਖੇਮਕਰਨ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਵਿੰਦਰ ਸਿੰਘ ਬਹਿੜਵਾਲ , ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਜੂ ਵਰਮਾ, ਜਥੇਦਾਰ ਕਿੱਕਰ ਸਿੰਘ ਚੱਠੂ, ਸਾਬਕਾ ਸਰਪੰਚ ਜਸਵਿੰਦਰ ਸਿੰਘ ਡਲੀਰੀ,ਚੇਅਰਮੈਨ ਭਗਵੰਤ ਸਿੰਘ ਕੰਬੋਕੇ,ਅਮੋਲਕ ਸਿੰਘ ਮੱਖੀ,ਸਕੱਤਰ ਸਿੰਘ ਡਲੀਰੀ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਕਾਰਜ ਸਿੰਘ ਡਲੀਰੀ,ਜੁਗਰਾਜ ਸਿੰਘ ਪਹੂਵਿੰਡ, ਪ੍ਰਧਾਨ ਸੁਖਬੀਰ ਸਿੰਘ ਉਧੋਕੇ, ਰਣਜੀਤ ਕੁਮਾਰ ਧਵਨ ਭਿੱਖੀਵਿੰਡ, ਫੌਜੀ ਗੁਰਦੇਵ ਸਿੰਘ ਕੰਬੋਕੇ, ਆੜਤੀਆ ਜੈਮਲ ਸਿੰਘ ਕੰਬੋਕੇ, ਗੁਰਜੀਤ ਸਿੰਘ ਜੰਡ ਖਾਲੜਾ ਤੋਂ ਇਲਾਵਾ ਸਟੇਜ ਸੈਕਟਰੀ ਦੀ ਭੂਮਿਕਾ ਜਥੇਦਾਰ ਸਤਨਾਮ ਸਿੰਘ ਮਨਾਵਾਂ ਅਤੇ ਆਪ ਆਗੂ ਸੁਖਰਾਜ ਸਿੰਘ ਬੀਏ ਨੇ ਨਿਭਾਈ ।