By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਆਪ ਸਰਕਾਰ ਨੇ ਹੜ੍ਹ ਮਾਰੇ ਕਿਸਾਨਾਂ ਲਈ 186 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜ‌ਕਿਆ: ਸੁਖਬੀਰ ਸਿੰਘ ਬਾਦਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਆਪ ਸਰਕਾਰ ਨੇ ਹੜ੍ਹ ਮਾਰੇ ਕਿਸਾਨਾਂ ਲਈ 186 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜ‌ਕਿਆ: ਸੁਖਬੀਰ ਸਿੰਘ ਬਾਦਲ
ਪੰਜਾਬਮਾਲਵਾ

ਆਪ ਸਰਕਾਰ ਨੇ ਹੜ੍ਹ ਮਾਰੇ ਕਿਸਾਨਾਂ ਲਈ 186 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜ‌ਕਿਆ: ਸੁਖਬੀਰ ਸਿੰਘ ਬਾਦਲ

despunjab.in
Last updated: 2023/08/25 at 9:05 AM
despunjab.in 2 years ago
Share
SHARE
#despunjab.in
 ਅਕਾਲੀ ਦਲ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਮਿਲਣ ਤੱਕ ਸੰਘਰਸ਼ ਜਾਰੀ ਰੱਖੇਗਾ

ਸਰਦੂਲਗੜ੍ਹ, 24 ਅਗਸਤ: 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਹੜ੍ਹਾਂ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਲਈ 186 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਨੂੰ ਉਹਨਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਨਹੀਂ ਮਿਲਦਾ, ਅਕਾਲੀ ਦਲ ਆਪਣਾ ਸੰਘਰਸ਼ ਜਾਰੀ ਰੱਖੇਗਾ।
ਅੱਜ ਇਥੇ ਪਾਰਟੀ ਦੇ ਦੂਜੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਉਸੇ ਦਿਨ ਕਿਸਾਨਾਂ ਵਾਸਤੇ 186 ਕਰੋੜ ਰੁਪਏ ਜਾਰੀ ਕੀਤੇ ਜਿਸ ਦਿਨ ਅਕਾਲੀ ਦਲ ਨੇ ਦੇਵੀਗੜ੍ਹ ਵਿਚ ਪਹਿਲਾ ਧਰਨਾ ਦਿੱਤਾ ਸੀ।
ਉਹਨਾਂ ਕਿਹਾ ਕਿ ਇਹ ਪੈਸਾ ਬਹੁਤ ਥੋੜ੍ਹਾ ਹੈ ਤੇ ਇਸ ਨਾਲ ਸੂਬੇ ਵਿਚ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਅੰਸ਼ਕ ਤੌਰ ’ਤੇ ਵੀ ਨਹੀਂ ਪੂਰਿਆ ਜਾ ਸਕਦਾ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਸਿਰਫ 186 ਕਰੋੜ ਰੁਪਏ ਜਾਰੀ ਕੀਤੇ ਹਨ ਜਦੋਂ ਕਿ ਉਹਨਾਂ ਨੇ ਇਸ਼ਤਿਹਾਰਾਂ ਰਾਹੀਂ ਆਪਣੇ ਪ੍ਰਚਾਰ ’ਤੇ 750 ਕਰੋੜ ਰੁਪਏ ਖਰਚ ਕੀਤੇ। ਉਹਨਾਂ ਕਿਹਾ ਕਿ ਇਸ ਫਜ਼ੂਲ ਖਰਚੀ ਨੂੰ ਰੋਕ ਕੇ ਕਿਸਾਨਾਂ ਦਾ ਮੁਆਵਜ਼ਾ ਤਿੰਨ ਗੁਣਾ ਵਧਾਇਆ ਜਾਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਿਸਾਨਾਂ, ਗਰੀਬਾਂ ਤੇ ਵਪਾਰੀਆਂ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਕਈ ਕਿਸਾਨ ਜਥੇਬੰਦੀਆਂ ਬਣ ਗਈਆਂ ਹਨ ਪਰ ਉਹ ਪੈਮਾਨੇ ’ਤੇ ਖਰੀਆਂ ਨਹੀਂ ਉਤਰੀਆਂ ਤੇ ਇਹ ਨਹੀਂ ਦੱਸ ਸਕੀਆਂ ਕਿ ਜਦੋਂ ਮੁੱਖ ਮੰਤਰੀ ਦੇ ਹੁਕਮਾਂ ’ਤੇ ਜਿਹੜਾ ਕਿਸਾਨ ਸ਼ਹੀਦ ਹੋਇਆ ਹੈ, ਉਸ ਵਾਸਤੇ ਸਰਕਾਰ ਵੱਲੋਂ 10 ਰੁਪਏ ਜਾਰੀ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਆਪਣਾ ਸੰਘਰਸ਼ ਮੁਲਤਵੀ ਕਿਉਂ ਕਰ ਦਿੱਤਾ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਵਰਤਿਆ ਨਹੀਂ ਜਾਣਾ ਚਾਹੀਦਾ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਪਹਿਲਾਂ ਹੜ੍ਹਾਂ ਦੀ ਰੋਕਥਾਮ ਵਾਸਤੇ ਸਮੇਂ ਸਿਰ ਕਦਮ ਚੁੱਕਣ ਵਿਚ ਨਾਕਾਮ ਰਹੀ ਤੇ ਫਿਰ ਇਸਨੇ ਭਾਖੜਾ ਤੇ ਪੌਂਗ ਡੈਮਾਂ ਤੋਂ ਛੱਡੇ ਪਾਣੀ ਦੀ ਨਿਕਾਸੀ ਵਾਸਤੇ ਸੁਚੱਜੇ ਪ੍ਰਬੰਧ ਨਹੀਂ ਕੀਤੇ। ਉਹਨਾਂ ਕਿਹਾ ਕਿ ਇਸ ਮਗਰੋਂ ਸੂਬੇ ਵਿਚ ਹਜ਼ਾਰਾਂ ਏਕੜ ਫਸਲ ਡੁੱਬ ਗਈ ਜਦੋਂ ਕਿ ਆਪ ਮੰਤਰੀ ਤੇ ਵਿਧਾਇਕ ਪੀੜ੍ਹਤ ਲੋਕਾਂ ਦੀ ਮਦਦ ਕਰਨ ਦੀ ਥਾਂ ’ਤੇ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਰੁੱਝੇ ਰਹੇ।
ਉਹਨਾਂ ਨੇ ਮੁੱਖ ਮੰਤਰੀ ਵੱਲੋਂ ਮੌਕੇ ਤੋਂ ਗਾਇਬ ਹੋਣ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਲਿਜਾਣ ਨੂੰ ਤਰਜੀਹ ਦਿੱਤੀ ਜਦੋਂ ਕਿ ਉਹਨਾਂ ਦੀ ਸੂਬੇ ਦੇ ਕਿਸਾਨਾਂ ਨੂੰ ਬਹੁਤ ਲੋੜ ਸੀ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਸੂਬੇ ਦੀਆਂ ਪ੍ਰਮੁੱਖ ਨਦੀਆਂ ਤੇ ਨਾਲਿਆਂ ਵਿਚ ਪਏ 60 ਪਾੜਾਂ ਵਿਚੋਂ ਬਹੁ ਗਿਣਤੀ ਨਹੀਂ ਪੂਰੇ ਤੇ ਕਿਸਾਨਾਂ ਨੇ ਇਹ ਪਾੜ ਆਪ ਪੂਰੇ। ਉਹਨਾਂ ਕਿਹਾ ਕਿ ਸਰਕਾਰ ਨੇ ਤਾਂ ਕਿਸਾਨਾਂ ਨੂੰ ਨਾ ਡੀਜ਼ਲ ਦਿੱਤਾ, ਜੇ ਬੀ ਸੀ ਮਸ਼ੀਨਾਂ ਦਿੱਤੀਆਂ ਜਾਂ ਕਿਸ਼ਤੀਆਂ ਦਿੱਤੀਆਂ ਤੇ ਇਹ ਕੰਮ ਸਮਾਜ ਸੇਵੀ ਸੰਸਥਾਵਾਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ’ਤੇ ਛੱਡ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆਕਿ  ਉਹਨਾਂ ਨੇ ਆਪ ਫਾਜ਼ਿਲਕਾ ਤੇ ਫਿਰੋਜ਼ਪੁਰ ਇਲਾਕਿਆਂ ਵਿਚ 8 ਕਿਸ਼ਤੀਆਂ ਪ੍ਰਦਾਨ ਕੀਤੀਆਂ ਜਦੋਂ ਕਿ ਇਲਾਕੇ ਦਾਦੌਰਾ  ਕਰਨ ਵਾਲੇ ਆਪ ਦੇ ਮੰਤਰੀ ਨੇ ਕਿਸਾਨਾਂ ਦੀ ਕੋਈ ਵੀ ਮਦਦ ਕਰਨ ਤੋਂ ਨਾਂਹ ਕਰ ਦਿੱਤੀ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਪੰਜਾਬੀਆਂ ਨੂੰ ਆਪ ਦੇ ਇਰਾਦਿਆਂ ਬਾਰੇ ਅਗਾਊਂ ਚੇਤਾਵਨੀ ਦਿੱਤੀ ਸੀ ਪਰ ਉਹਨਾਂ ਨੇ ਬਦਲਾਅ ਦਾ ਨਾਅਰਾ ਸਵੀਕਾਰ ਕੀਤਾ ਤੇ ਗੁੰਮਰਾਹ ਹੋ ਗਏ। ਉਹਨਾਂ ਕਿਹਾ ਕਿ ਹੁਣ ਇਹ ਆਪ ਆਦਮੀ ਏਅਰ ਕੰਡੀਸ਼ਨਡ ਕਮਰਿਆਂ ਵਿਚ ਬੈਠਦੇਹਨ,  ਨਸ਼ੇ ਵੇਚਦੇ ਹਨ, ਰੇਤੇ ਦੀ ਗੈਰ ਕਾਨੂੰਨੀ ਮਾਇਨਿੰਗ ਕਰਦੇ ਹਨ ਤੇ ਸੂਬੇ ਵਿਚ ਸਾਰੀਆਂ ਗੈਰ ਕਾਨੂੰਨੀ ਗਤੀਵਿਧੀਆਂ ਦੀ ਪੁਸ਼ਤ ਪਨਾਹੀ ਕਰਦੇ ਹਨ। ਇਹਨਾਂ ਨੇ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕੀਤੇ ਜਦੋਂ ਕਿ ਸੱਤਾ ਮਿਲਦਿਆਂ ਹੀ ਪਲਟੀ ਮਾਰ ਗਏ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋ਼ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਵਿਚੋਂ ਬਹੁ ਗਿਣਤੀ ਨੂੰ ਬੰਦ ਕਰ ਦਿੱਤਾ ਤੇ ਆਟਾ ਦਾਲ ਸਕੀਮ ਦੇ ਅੱਧੇ ਕਾਰਡ ਕੱਟ ਦਿੱਤੇ।
ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਸਾਰੇ ਧਰਮਾਂ ਦੇ ਹੱਕਾਂ ਵਾਸਤੇ ਡਟਿਆ ਰਹੇਗਾ। ਉਹਨਾਂ ਨੇ ਮਣੀਪੁਰ ਵਿਚ ਇਸਾਈਆਂ ਤੇ ਦੇਸ਼ ਦੇ ਹੋਰ ਭਾਗਾਂ ਵਿਚ ਮੁਸਲਮਾਨਾਂ ਨੂੰ ਵੋਟਾਂ ਦੇ ਧਰੁਵੀਕਰਨ ਵਾਸਤੇ ਨਿਸ਼ਾਨਾਂ ਬਣਾਉਣ ਦੀ ਵੀ ਨਿਖੇਧੀ ਕੀਤੀ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਮੀਡੀਆ ਨੂੰ ਡਰਾਇਆ ਜਾ ਰਿਹਾ ਹੈ ਤੇ ਕਿਹਾ ਕਿ ਇਥੇ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਆਪ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਪਰ ਇਸ ਗੱਲ ਦੀਕੋਈ  ਗਰੰਟੀ ਨਹੀਂ ਕਿ ਇਸਦੀ ਖਬਰ ਕੱਲ੍ਹ ਅਖ਼ਬਾਰਾਂ ਵਿਚ ਆਵੇ ਕਿਉਂਕਿ ਆਪ ਸਰਕਾਰ ਅਖਬਾਰ ਮਾਲਕਾਂ ਨੂੰ ਧਮਕਾ ਰਹੀ ਹੈ ਕਿ ਉਹਨਾਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜਾਣਗੇ ਜੇਕਰ ਉਹਨਾਂ ਨੇ ਅਕਾਲੀ ਦਲ ਦੀ ਕਵਰੇਜ ਕੀਤੀ।
ਇਸ ਮੌਕੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾ ਵੱਧ ਜਾਣ ਦਾ ਮਾਮਲਾ ਚੁੱਕਿਆ ਤੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਵਿਚ ਇਕ ਨੌਜਵਾਨਾਂ ਨਸ਼ੇ ਦੀ ਓਵਰਡੋਜ਼ ਨਾਲ ਮਰ ਗਿਆ ਹੈ ਤੇ ਇਸੇ ਤਰੀਕੇ ਰਾਏਕੋਟ ਦੇ ਵਿਧਾਇਕ ਦਾ ਨਿੱਜੀ ਸਹਾਇਕ ਸ਼ਰ੍ਹੇਆਮ ਮੈਡੀਕਲ ਨਸ਼ੇ ਵੇਚ ਰਿਹਾਹੈ।  ਉਹਨਾਂ ਕਿਹਾਕਿ  ਇਸ ਸਭ ਤੋਂ ਪਤਾ ਲੱਗਦਾ ਹੈ ਕਿ ਆਪ ਦੇ ਵਿਧਾਇਕ ਨਸ਼ਾ ਤਸਕਰਾਂ ਨਾਲ ਰਲ ਕੇ ਸਿੱਧੇ ਤੌਰ ’ਤੇ ਨਸ਼ਿਆਂ ਦੇ ਪਸਾਰ ਵਿਚ ਲੱਗੇ ਹਨ।
ਉਹਨਾਂ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਨੇ ਬਾਬਾ ਬਾਹਲ ਦਾਸ ਜੀ ਵਾਲਾ ਪੁੱਲ ਸਰਦੂਲਗੜ੍ਹ ਮੰਡੀ ਵਾਸਤੇ ਫੰਡ ਰਿਲੀਜ਼ ਨਾ ਕੀਤੇ ਤਾਂ ਉਹ ਆਪਣੇ ਐਮ ਪੀ ਲੈਡ ਫੰਡ ਵਿਚੋਂ ਫੰਡ ਜਾਰੀ ਕਰਨਗੇ।
ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਅਸੀਂ ਆਪ ਖਿਲਾਫ ਇਕਜੁੱਟ ਹੋਈਏ ਜਿਸਨੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਲੋਕਾਂ ਨੂੰ ਮੂਰਖ ਬਣਾਇਆ ਪਰ ਕੀਤਾ ਕੱਖ ਨਹੀਂ।
ਇਸ ਮੌਕੇ ਦਿਲਰਾਜ ਸਿੰਘ ਭੂੰਦੜ, ਪ੍ਰੇਮ ਅਰੋੜਾ ਤੇ ਡਾ. ਨਿਸ਼ਾਨ ਸਿੰਘ ਵੀ ਹਾਜ਼ਰ ਸਨ।
TAGGED: #aamadmiparti, #ANI, #ArwindKejriwal, #babusahi.in, #Bathinda, #cmpunjab, #diprpunjab.gov.in, #Govtfopunjab, #Mansa, #PTI, #Punjab, #SAD, pmindia
despunjab.in 25 August 2023 25 August 2023
Share This Article
Facebook Twitter Whatsapp Whatsapp Email Print
Previous Article ਸਾਡੇ ਸਮਾਜਿਕ ਨਿਘਾਰ ਦੀਆਂ ਜੜ੍ਹਾਂ ਕਿੱਥੇ ਹਨ-—ਸਰਬਜੀਤ ਸੋਹੀ
Next Article ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀ ਪੂਰਵ ਸੰਧਿਆ ‘ਤੇ 22 ਸਤੰਬਰ, 2023 ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਨੈਕਸਟਜਨ ਈ-ਹਸਪਤਾਲ ਦੀ ਸ਼ੁਰੂਆਤ ਕੀਤੀ ਜਾਵੇਗੀ।
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?