ਜਲੰਧਰ, 13 ਜੁਲਾਈ
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ 37,325 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਅੱਜ ਯਾਨੀ ਸ਼ਨੀਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਚੱਲ ਰਹੀ ਸੀ।
ਇਸ ਮੌਕੇ 13 ਰਾਊਂਡ ਵਿਚ ਵੋਟਾਂ ਦੀ ਗਿਣਤੀ ਕੀਤੀ ਗਈ।
10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ। ਪਰ ਇਸ ਵਾਰ ਆਪ ਨੇ ਇਸ ਰੀਤ ਨੂੰ ਤੋੜ ਦਿੱਤਾ ਹੈ ਅਤੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕੀਤੀ ਹੈ।
ਮੋਹਿੰਦਰ ਭਗਤ (ਆਪ) – 55246
ਸੁਰਿੰਦਰ ਕੌਰ (ਕਾਂਗਰਸ) – 16757
ਸ਼ੀਤਲ ਅੰਗੂਰਾਲ (ਭਾਜਪਾ) – 17921