7 ਮਾਰਚ (ਸੁਖਪਾਲ ਸਿੰਘ ਬੀਰ) ਬੁਢਲਾਡਾ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਕਮੇਟੀ ਦੀ ਅਹਿਮ ਮੀਟਿੰਗ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਜਸਪ੍ਰੀਤ ਕੌਰ ਮੌੜ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਰੱਦ ਕਰਵਾਏ ਜਾਣ, ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ ਦਾ ਮਤਾ ਪੰਜਾਬ ਦੀ ਵਿਧਾਨ ਸਭਾ ਵਿੱਚ ਪਾਸ ਕਰਵਾਏ ਜਾਣ, ਵਿਦਿਆਰਥੀ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦਾ ਵਜ਼ੀਫਾ ਸਮੇਂ ਸਿਰ ਜਾਰੀ ਕਰਵਾਏ ਜਾਣ, ਸਿੱਖਿਆ ਦਾ ਨਿੱਜੀਕਰਨ ਬੰਦ ਕਰਵਾ, ਵਿਦਿਅੱਕ ਸੰਸਥਾਵਾਂ ਵਿੱਚ ਰੈਗੂਲਰ ਪੋਸਟਾਂ ਕੱਢਵਾਏ ਜਾਣ, ਸਿੱਖਿਆ ਦੇ ਭਗਵੇਂਕਰਨ ਤੇ ਰੋਕ ਲਗਾ ਸਾਰਿਆਂ ਲਈ ਵਿਗਿਆਨਕ ਸਿੱਖਿਆ ਦੀ ਪ੍ਰਾਪਤੀ ਆਦਿ ਵਿਦਿਆਰਥੀ ਮੰਗਾਂ ਦੇ ਹੱਲ ਲਈ ਵਿਦਿਆਰਥੀ ਲਹਿਰ ਉਸਾਰੇ ਜਾਣ ਦੇ ਮਕਸਦ ਨਾਲ 22 ਮਾਰਚ ਨੂੰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਦਾ ਜ਼ਿਲ੍ਹਾ ਪੱਧਰੀ ਇਜਲਾਸ ਕਰਕੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਜ਼ਿਲਾ ਇਜਲਾਸ ਦੀ ਤਿਆਰੀ ਕਮੇਟੀ ਦੇ ਕਨਵੀਨਰ ਕੁਲਵੰਤ ਸਿੰਘ ਖੋਖਰ ਕਲਾਂ ਨੇ ਕਿਹਾ ਕਿ ਵਿਦਿਆਰਥੀ ਚੋਣਾਂ ਤੇ ਰੋਕ ਦਾ ਬਹਾਨਾ ਬਣਾ ਕੇ ਵਿਦਿਆਰਥੀਆਂ ਦੀ ਕੈਂਪਸ ਡੈਮੋਕਰੇਸੀ ਤੇ ਕਾਲਜ਼ ਮਨੇਜਮੈਂਟ ਵੱਲੋਂ ਮੋਦੀ ਸਰਕਾਰ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਲਗਾਤਾਰ ਹਮਲੇ ਤੇਜ਼ ਕਰਕੇ ਵਿਦਿਆਰਥੀਆਂ ਨੂੰ ਜਥੇਬੰਦ ਹੋਣ ਤੇ ਵੀ ਰੋਕ ਲਗਾਈ ਜਾ ਰਹੀ ਹੈ। ਜਿਸਦੇ ਖਿਲਾਫ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨ ਦੀ ਅਹਿਮ ਲੋੜ ਹੈ।ਇਸ ਮੌਕੇ ਕਾਲਜ ਕਮੇਟੀ ਵੱਲੋਂ ਵੀ 17 ਮਾਰਚ ਨੂੰ ਇਕਾਈ ਦਾ ਇਜਲਾਸ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਅਮਰ ਸਿੰਘ ਡਸਕਾ,ਸੀਮਾ ਕੌਰ ਗੁੜੱਦੀ, ਪ੍ਰਿਤਪਾਲ ਕੌਰ ਸ਼ੇਰਖਾਂ ਵਾਲਾ, ਸੱਤਨਾਮ ਸਿੰਘ ਗੰਢੂ ਖੁਰਦ, ਹਰਪ੍ਰੀਤ ਸਿੰਘ ਅਤੇ ਬੁੱਧ ਸਿੰਘ ਆਦਿ ਵਿਦਿਆਰਥੀ ਆਗੂ ਹਾਜ਼ਰ ਸਨ।