ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ :
ਇਲਾਕੇ ਦੇ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਣਕਵਾਲ ਭੰਗੂਆਂ ਵਿਖੇ ਹੋਏ ਜੋਨ ਪੱਧਰ ਕਬੱਡੀ ਦੇ ਮੈਚਾਂ ਦੌਰਾਨ ਅੰਡਰ 17 ਦੇ ਲੜਕਿਆਂ ਨੇ ਪਹਿਲਾ ਸਥਾਨ ਅਤੇ ਅੰਡਰ 19 ਦੇ ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ ਅੰਡਰ 17 ਦੇ 5 ਅਤੇ ਅੰਡਰ 19 ਦੇ 6 ਲੜਕਿਆਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਖੇਡਣ ਲਈ ਹੋਈ। ਸਕੂਲ ਵਿੱਚ ਪਹੁੰਚਣ ‘ਤੇ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਖੇਡਾਂ ਸਾਡੇ ਲਈ ਕਿਉਂ ਜ਼ਰੂਰੀ ਹਨ ਅਤੇ ਇਨ੍ਹਾਂ ਦਾ ਸਾਡੀ ਜ਼ਿੰਦਗੀ ਵਿੱਚ ਕੀ ਮਹੱਤਵ ਹੈ। ਉਨ੍ਹਾਂ ਡੀਪੀਈ ਹਰਦੀਪ ਸਿੰਘ ਦਾ ਵੀ ਧੰਨਵਾਦ ਕੀਤਾ। ਇਸ ਸਮੇਂ ਵਾਈਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸੀ।
ਕੈਪਸਨ : ਅਸ਼ੀਰਵਾਦ ਸਕੂਲ ਝਾੜੋਂ ਦੇ ਜੇਤੂ ਖਿਡਾਰੀ ਸਟਾਫ਼ ਨਾਲ਼