ਮੁਹਾਲੀ 22 ਅਗਸਤ
ਕਰਨ ਸਿੰਘ ਭੀਖੀ
ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਅੱਜ ਤੀਸਰੇ ਦਿਨ ‘ਚ ਦਾਖਲ ਹੋ ਗਿਆ। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਜੱਥੇਬੰਦੀਆਂ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਜਿਸ ਵਿੱਚ ਉਹਨਾਂ ਵੱਲੋਂ ਇਹ ਵਿਸ਼ਵਾਸ ਦੁਆਇਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਈਟੀਟੀ 2364 ਭਰਤੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਗੌਰਮਿੰਟ ਏਡਿਡ ਸਕੂਲਜ਼ ਪੋ੍ਗਰੈਸਿਵ ਫਰੰਟ ਪੰਜਾਬ ਦੇ ਪ੍ਧਾਨ ਉਪਜੀਤ ਸਿੰਘ ਬਰਾੜ (ਐਡਵੋਕੇਟ) ਵੱਲੋਂ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਸਾਥ ਦੇਣ ਦਾ ਭਰੋਸਾ ਦੁਆਇਆ ਇਹਨਾਂ ਦੇ ਨਾਲ ਹੀ ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਉਹਨਾਂ ਨਾਲ ਨਿਰਮਲ ਸਿੰਘ ਜੀਰਾ ਤੇ ਜਰਨੈਲ ਸਿੰਘ ਨਾਗਰਾ ਵੱਲੋਂ ਵੀ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਵਿਸ਼ਵਾਸ ਦੁਆਇਆ। ਉਸ ਤੋਂ ਬਾਅਦ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ ਵੈਲਫੇਅਰ ਫੈਡਰੇਸ਼ਨ ਪੰਜਾਬ। ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ ਕਪੂਰਥਲਾ
ਲਖਵੀਰਪ੍ਰੀਤ ਜ਼ਿਲ੍ਹਾ ਪ੍ਰੈੱਸ ਸਕੱਤਰ ਕਪੂਰਥਲਾ ਈਟੀਟੀ 2364 ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਤੇ ਸਰਕਾਰ ਦੀ ਨਲਾਇਕੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।