ਬੁਢਲਾਡਾ, 13 ਜੁਲਾਈ
ਸੋਨੂੰ ਕਟਾਰੀਆ
ਈਟੀਟੀ 2364 ਭਰਤੀ ਨੂੰ ਪੂਰਾ ਕਰਵਾਉਣ ਲਈ ਜੱਥੇਬੰਦੀ ਦੇ ਆਗੂਆਂ ਵੱਲੋਂ ਬੁਢਲਾਡਾ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਆਗੂ ਮਨਪ੍ਰੀਤ ਮਾਨਸਾ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਟੀਟੀ 2364 ਭਰਤੀ ਦੇ ਨਤੀਜੇ ਜਾਰੀ ਕਰਨ ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ। ਇੱਥੇ ਜਿਕਰਯੋਗ ਹੈ ਕਿ 11 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 2364 ਭਰਤੀ ਓੱਤੇ ਲੱਗੀਆਂ ਓਹਨਾਂ ਸਾਰੀਆਂ ਪਾਬੰਦੀਆਂ ਨੂੰ ਖਾਰਜ ਕਰ ਦਿੱਤਾ ਜਿੰਨਾ ਕਰਕੇ ਇਸ ਭਰਤੀ ਦੇ ਨਤੀਜੇ ਜਾਰੀ ਕਰਨ ਤੇ ਰੋਕ ਲਗਾਈ ਗਈ ਸੀ, ਇਸ ਭਰਤੀ ਦੇ ਯੋਗ ਉਮੀਦਵਾਰਾਂ ਨੇ ਉਸ ਸਮੇਂ ਸੁੱਖ ਦਾ ਸਾਹ ਲਿਆ ਜਦੋਂ 11 ਜੁਲਾਈ ਨੂੰ ਲੰਬੀ ਚੱਲੀ ਸੁਣਵਾਈ ਦੌਰਾਨ ਹਾਈਕੋਰਟ ਨੇ 2364 ਭਰਤੀ ਦੇ ਉਮੀਦਵਾਰਾਂ ਦੇ ਨਿਯੁਕਤੀ ਪੱਤਰਾਂ ਦੇ ਸਾਰੇ ਰਸਤੇ ਖੋਲ ਦਿੱਤੇ , ਇਹ ਭਰਤੀ ਮਾਰਚ 2020 ਵਿੱਚ ਆਈ ਸੀ, ਉਸ ਤੋਂ ਬਾਅਦ ਵਿਭਾਗ ਦੁਆਰਾ ਪੇਪਰ ਲੈਣ ਉਪਰੰਤ ਕੌਂਸਲਿੰਗ ਵੀ ਸ਼ੁਰੂ ਹੋ ਗਈ ਸੀ ਪਰ ਕੁੱਝ ਨੁਕਤਿਆਂ ਨੂੰ ਲੈਕੇ ਕੋਰਟ ਵਿੱਚ 2364 ਭਰਤੀ ਅਜਿਹੀ ਉੱਲਝੀ ਕੇ ਇਸਦੇ ਉਮੀਦਵਾਰ ਅੱਜ ਤਕ ਨਿਯੁਕਤੀ ਪੱਤਰਾਂ ਨੂੰ ਤਰਸ ਰਹੇ ਹਨ, ਪਰ 11 ਜੁਲਾਈ ਨੂੰ ਹਾਈਕੋਰਟ ਵਲੋ ਸਾਰੀਆਂ ਰੋਕਾਂ ਹਟਾਉਂਦਿਆਂ ਇਸ ਭਰਤੀ ਦੇ ਸਾਰੇ ਰਸਤੇ ਖੋਲ ਦਿੱਤੇ ਹਨ। ਇਸ ਮੌਕੇ ਕਮੇਟੀ ਆਗੂਆਂ ਨੇ ਦੱਸਿਆ ਕਿ ਹੁਣ ਸਾਰਾ ਕੁਝ ਵਿਭਾਗ ਦੇ ਹੱਥ ਹੈ ਕੇ ਓਹ ਇਸ ਭਰਤੀ ਦੇ ਯੋਗ ਉਮੀਦਵਾਰਾਂ ਨੂੰ ਕਦੋਂ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿੱਚ ਭੇਜਦੇ ਹਨ, ਓਹਨਾ ਅੱਗੇ ਕਿਹਾ ਕਿ ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕੇ ਜਲਦੀ ਹੀ ਈਟੀਟੀ 2364 ਭਰਤੀ ਦੇ ਉਮੀਦਵਾਰਾਂ ਨੂੰ ਸਰਕਾਰ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿਚ ਭੇਜੇ ਕਿਉਂਕਿ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ , ਹੋਰ ਇੰਤਜ਼ਾਰ ਨਾ ਕਰਾ ਕੇ 2364 ਭਰਤੀ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇਂ ਹਰਜੀਤ ਗੁਰਨੇ ,ਗੁਰਜੀਵਨ ਮਾਨਸਾ , ਸੇਵਕ ਸਲੇਮਗੜ੍ ,ਗੁਰਸੰਗਤ ਬੁੱਢਲਾਡਾ,ਮਨਪ੍ਰੀਤ ਭੀਖੀ, ਜੱਸ ਭੀਖੀ,ਸੁਮਨਪ੍ਰੀਤ ਨੰਗਲ,ਬਲਵਿੰਦਰ ਬਰੇਟਾ, ਲਾਡੀ ਬਰੇਟਾ,ਜਗਪਾਲ ਮਾਨਸਾ ਅਤੇ ਸਮੂਹ ਈਟੀਟੀ 2364 ਕੇਡਰ ਹਾਜ਼ਿਰ ਸੀ।