“ਆਗਾਮੀ ਲੋਕ ਸਭਾ ਚੋਣਾਂ-2024”
13 ਮਾਰਚ (ਗਗਨਦੀਪ ਸਿੰਘ) ਬਠਿੰਡਾ: ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ-2024 ਲਈ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਈਵੀਐਮਜ਼ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹੇ ਅਧੀਨ ਪੈਂਦੇ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ), 94-ਤਲਵੰਡੀ ਸਾਬੋ ਅਤੇ 95-ਮੌੜ ਚੋਣ ਹਲਕਿਆਂ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।