*ਡੇਂਗੂ ਮੱਛਰ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਦਿੱਤੇ ਸੁਝਾਅ
17 ਜੁਲਾਈ (ਕਰਨ ਭੀਖੀ) ਬੁਢਲਾਡਾ/ਮਾਨਸਾ: ਐਂਟੀ ਡੇਂਗੂ ਮਹੀਨਾ ਜੁਲਾਈ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਹਰਦੇਵ ਸਿੰਘ, ਜ਼ਿਲ੍ਹਾ ਐਪੀਡੇਮੈਲੌਜਿਸਟ ਸੰਤੋਸ਼ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜਰ ਦੀ ਅਗਵਾਈ ਵਿੱਚ ਬੁਢਲਾਡਾ ਬਲਾਕ ਅਧੀਨ ਪੈਂਦੇ ਸੈਕਟਰ ਬਰੇ੍ਹ ਦੇ ਪਿੰਡਾਂ ਮੰਢਾਲੀ, ਅਹਿਮਦਪੁਰ ਅਤੇ ਕਲੀਪੁਰ ਵਿਖੇ ਸਿਹਤ ਵਿਭਾਗ ਦੀਆ ਟੀਮਾਂ ਵੱਲੋ ਘਰ-ਘਰ ਜਾਕੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ।
ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਇਸ਼ ਖੜੇ੍ਹ ਪਾਣੀ ’ਤੇ ਹੁੰਦੀ ਹੈ, ਇਹ ਪਾਣੀ ਸਾਡੇ ਘਰਾਂ ਵਿੱਚ ਗਮਲਿਆਂ, ਟੈਂਕੀਆਂ, ਫਰਿਜ ਦੇ ਪਿਛਲੇ ਹਿੱਸੇ ਵਿੱਚ ਲੱਗੀਆਂ ਟਰੇਆਂ, ਬੇਕਾਰ ਪਏ ਟਾਇਰਾਂ ਅਤੇ ਹੋਰ ਕਬਾੜ, ਪੰਛੀਆਂ ਨੂੰ ਪਾਣੀ ਪਿਆਉਣ ਨਹੀਂ ਰੱਖੇ ਗਏ ਬਰਤਨਾਂ ਆਦਿ ਵਿੱਚ ਖੜ੍ਹਾ ਹੋ ਸਕਦਾ ਹੈ। ਇੰਨ੍ਹਾਂ ਦੀ ਸਫਾਈ ਹਰ ਹਫਤੇ ਕਰਨੀ ਬਹੁਤ ਜਰੂਰੀ ਹੈ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ!
ਇਸ ਮੌਕੇ ਸਿਹਤ ਕਰਮਚਾਰੀਆ ਨਵਦੀਪ ਕਾਠ, ਨਿਰਭੈ ਸਿੰਘ, ਕ੍ਰਿਸ਼ਨ ਕੁਮਾਰ, ਗੁਰਿੰਦਰਜੀਤ ਸ਼ਰਮਾ ਵੱਲੋਂ ਪਾਣੀ ਦੇ ਖੜ੍ਹੇ ਹੋਣ ਵਾਲੇ ਸਰੋਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਬੁਖਾਰ ਦੇ ਸ਼ੱਕੀ ਕੇਸਾਂ ਦੇ ਖੂਨ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਭੇਜੇ।