23 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।
ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਐਮਆਰਐਸਪੀਟੀਯੂ ਦੇ ਪ੍ਰੋਫ਼ੈਸਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।