Bhikhi_15 July
ਇਲਾਕੇ ਦੀ ਨਾਮਵਰ ਸੰਸਥਾ ਦਾ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਦੇ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ 100 ਫੀਸਦੀ ਸਫ਼ਲ ਰਿਹਾ। ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਮ.ਏ ਪੰਜਾਬੀ ਭਾਗ ਪਹਿਲਾ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿੱਚ ਰੌਇਲ ਗਰੁੱਪ ਕਾਲਜਿਜ਼ ਬੋੜਾਵਾਲ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿੱਚ ਕਰਮਵਾਰ ਪਾਇਲ ਰਾਣੀ ਅਤੇ ਗੁਰਪ੍ਰੀਤ ਕੌਰ 82% , ਕਮਲਜੀਤ ਕੌਰ 80% ਅਤੇ ਸੰਦੀਪ ਕੌਰ ਨੇ 78% ਨੰਬਰ ਅੰਕ ਪ੍ਰਾਪਤ ਕਰਕੇ ਸੰਸਥਾ, ਪੰਜਾਬੀ ਵਿਭਾਗ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਪੰਜਾਬੀ ਵਿਭਾਗ ਦੇ ਸਾਰੇ ਪ੍ਰੋਫ਼ੈਸਰ ਸਾਹਿਬਾਨ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਦੇ ਡੀਨ ਅਕਾਦਮਿਕ ਡਾ. ਕੁਲਵਿੰਦਰ ਸਿੰਘ ਸਰਾਂ ਅਤੇ ਡੀਨ ਓਪਰੇਸ਼ਨਜ਼ ਪ੍ਰੋਫੈਸਰ ਸੁਰਜਨ ਸਿੰਘ ਹੋਰਾਂ ਨੇ ਇਸ ਸ਼ਲਾਘਾਯੋਗ ਪ੍ਰਾਪਤੀ ਉੱਤੇ ਮਾਣ ਮਹਿਸੂਸ ਕੀਤਾ। ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।