29 ਜਨਵਰੀ (ਕਰਨ ਭੀਖੀ) ਮਾਨਸਾ: ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜਨਵਰੀ ਨੂੰ ਐਲ.ਆਈ.ਸੀ. ਆਫ਼ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਦੇ ਸਹਿਯੋਗ ਨਾਲ ਐਲ.ਆਈ.ਸੀ. ਦਫ਼ਤਰ ਬੁਢਲਾਡਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਦੀ ਲੋੜ ਹੈ। ਪ੍ਰਾਰਥੀ ਦੀ ਉਮਰ ਘੱਟ ਤੋਂ ਘੱਟ 22 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਿਜ਼ਯੂਮ ਲੈ ਕੇ 30 ਜਨਵਰੀ 2024 ਨੂੰ ਐਲ.ਆਈ.ਸੀ. ਆਫ਼ ਇੰਡੀਆ ਦੇ ਦਫ਼ਤਰ, ਪੀ.ਐਲ.ਬੀ. ਰੋਡ, ਨੇੜੇ ਪੁਰਾਣੀ ਟੈਲੀਫੋਨ ਐਕਸਚੇਂਜ ਬੁਢਲਾਡਾ ਵਿਖੇ ਪਹੁੰਚਣ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਭਰਤੀ ਲਈ ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99147-84699 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਐਲ.ਆਈ.ਸੀ. ਵਿਖੇ ਏਜੰਟ ਦੀ ਭਰਤੀ ਲਈ ਪਲੇਸਮੈਂਟ ਕੈਂਪ 30 ਨੂੰ
Highlights
- #mansanews
Leave a comment