14 ਮਾਰਚ (ਕਰਨ ਭੀਖੀ) ਮਾਨਸਾ: ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਮੀਟਿੰਗ ਕੀਤੀ।
ਉਨ੍ਹਾਂ ਹਲਕਾ ਮਾਨਸਾ ਵਿੱਚ ਸਥਾਪਿਤ ਕੀਤੇ ਗਏ 223 ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੋਲਿੰਗ ਬੂਥਾਂ ਉੱਪਰ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਸਬੰਧੀ ਵੀ ਜਾਣੂ ਕਰਵਾਇਆ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋ ਵੀ ਚੋਣਾਂ ਦੌਰਾਨ ਅਮਨ ਭਾਈਚਾਰਾ ਬਣਾ ਕੇ ਰੱਖਣ ਦਾ ਭਰੋਸਾ ਦਿੱਤਾ ਗਿਆ।
ਐਸ.ਡੀ.ਐਮ. ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਮੀਟਿੰਗ
Highlights
- #mansanews
Leave a comment