*6 ਫ਼ਰਵਰੀ ਤੋਂ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾਣਗੇ ਕੈਂਪ
*ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਇੰਨ੍ਹਾਂ ਕੈਂਪਾਂ ਵਿਚ
ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ
04 ਫ਼ਰਵਰੀ (ਕਰਨ ਭੀਖੀ) ਮਾਨਸਾ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਸਬ ਡਵੀਜ਼ਨ ਮਾਨਸਾ ਦੇ ਪਿੰਡਾਂ ਅਤੇ ਵਾਰਡਾਂ ’ਚ ਲੱਗਣ ਵਾਲੇ ਕੈਂਪਾਂ ਦੀ ਸੂਚੀ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਨੇ ਜਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਰੋਜ਼ਾਨਾ ਚਾਰ ਪਿੰਡਾਂ ਅਤੇ ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿੰਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਲੋਕਾਂ ਨੂੰ ਆਪਣੇ ਪਿੰਡਾਂ ਅਤੇ ਵਾਰਡਾਂ ’ਚ ਲੱਗਣ ਵਾਲੇ ਕੈਂਪਾਂ ’ਚ ਪੁੱਜਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ 6 ਫ਼ਰਵਰੀ ਨੂੰ ਪਿੰਡ ਖੜਕ ਸਿੰਘ ਵਾਲਾ ਦੇ ਐਸ.ਸੀ. ਵਿਹੜਾ ਪਾਰਕ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ, ਪਿੰਡ ਬੁਰਜ ਢਿੱਲਵਾਂ ਦੇ ਗੁਰੂ ਘਰ ਨੇੜੇ ਪਾਰਕ ਵਿਖੇ 2 ਵਜੇ ਤੋਂ 4 ਵਜੇ ਤੱਕ, ਪਿੰਡ ਸੱਦਾ ਸਿੰਘ ਵਾਲਾ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਅਤੇ ਪਿੰਡ ਦੀ ਕੱਲ੍ਹੋ ਦੀ ਐਸ.ਸੀ. ਧਰਮਸ਼ਾਲਾ ਵਿਖੇ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
ਇਸੇ ਤਰ੍ਹਾਂ 7 ਫਰਵਰੀ ਨੂੰ ਪਿੰਡ ਰੱਲਾ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ, ਪਿੰਡ ਬੁਰਜ ਹਰੀ ਦੇ ਗੁਰੂ ਘਰ ਵਿਖੇ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ, ਤਾਮਕੋਟ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਅਤੇ ਮਾਨਸਾ ਦੇ ਵਾਰਡ ਨੰਬਰ 1, 2 ਅਤੇ 3 ਲਈ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
8 ਫਰਵਰੀ ਨੂੰ ਪਿੰਡ ਬੁਰਜ ਰਾਠੀ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ, ਭਾਈ ਦੇਸਾ ਦੇ ਪਾਰਕ ਨੇੜੇ ਗੁਰੂ ਘਰ ਵਿਖੇ 2 ਵਜੇ ਤੋਂ 4 ਵਜੇ ਤੱਕ, ਕੋਟਲੀ ਕਲਾਂ ਦੇ ਪੰਚਾਇਤ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮਾਨਸਾ ਦੇ ਵਾਰਡ ਨੰਬਰ 4, 5 ਅਤੇ 6 ਲਈ ਬਿਜਲੀ ਘਰ, ਨੇੜੇ ਬੱਸ ਸਟੈਂਡ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
9 ਫਰਵਰੀ ਨੂੰ ਅਸਪਾਲ ਕੋਠੇ, ਮਾਨ ਅਸਪਾਲ ਦੇ ਗੁਰੂ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ, ਮਾਨਬੀਬੜੀਆਂ ਦੇ ਗੁਰੂ ਘਰ ਵਿਖੇ 2 ਵਜੇ ਤੋਂ 4 ਵਜੇ ਤੱਕ, ਮਾਨਸਾ ਦੇ ਵਾਰਡ ਨੰਬਰ 7,8 ਅਤੇ 9 ਲਈ ਰਵਿਦਾਸ ਮੰਦਰ ਲੱਲੂਆਣਾ ਰੋਡ ਮਾਨਸਾ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਪਿੰਡ ਅਨੂਪਗੜ੍ਹ ਦੇ ਪਾਰਕ ’ਚ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
12 ਫਰਵਰੀ ਨੂੰ ਪਿੰਡ ਮਾਖਾ ਚਹਿਲਾਂ ਦੇ ਗੁਰੂ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ, ਭੁਪਾਲ ਖੁਰਦ, ਭੁਪਾਲ ਕਲਾਂ ਦੇ ਗੁਰੂ ਘਰ ਵਿਖੇ 2 ਵਜੇ ਤੋਂ 4 ਵਜੇ ਤੱਕ, ਅਲੀਸ਼ੇਰ ਖੁਰਦ ਅਤੇ ਅਲੀਸ਼ੇਰ ਕਲਾਂ ਦੇ ਗੁਰੂ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮਾਨਸਾ ਦੇ ਵਾਰਡ ਨੰਬਰ 10,11 ਅਤੇ 12 ਲਈ ਰਵਿਦਾਸ ਮੰਦਰ, ਲੱਲੂਆਣਾ ਰੋਡ ਮਾਨਸਾ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
13 ਫਰਵਰੀ ਨੂੰ ਪਿੰਡ ਮੌਜੋ ਖੁਰਦ, ਮੌਜੋ ਕਲਾਂ ਦੇ ਪੰਚਾਇਤ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ, ਮੱਤੀ ਦੇ ਬਾਬਾ ਸਾਹਿਬ ਦਾਸ ਸੈੱਡ ਵਿਖੇ 10 ਵਜੇ ਤੋਂ 12 ਵਜੇ ਤੱਕ, ਪਿੰਡ ਗੁੜਥੜੀ ਦੇ ਪੰਚਾਇਤ ਘਰ ਵਿਖੇ 10 ਵਜੇ ਤੋਂ 12 ਵਜੇ ਤੱਕ, ਭੀਖੀ ਦੇ ਵਾਰਡ ਨੰਬਰ 1, 2 ਅਤੇ 3 ਲਈ ਸ਼ਿਵਜੀ ਮੰਦਿਰ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।