6 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ( ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੀ ਮੁੱਢਲੀ ਜਾਂਚ ਕੀਤੀ ਜਾਵੇਗੀ ।
ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਸਿਹਤ ਬਲਾਕ ਧਨੌਲਾ ਵਿਖੇ ਡਾ. ਸਤਵੰਤ ਔਜਲਾ ਐਸ.ਐਮ.ਓ. ਧਨੌਲਾ ਦੀ ਅਗਵਾਈ ਵਿੱਚ ਕੀਤੀ ਗਈ । ਇਸ ਮੌਕੇ ਸਿਹਤ ਵਿਭਾਗ ਬਰਨਾਲਾ ਦੀ ਟੀਮ ਵਿੱਚ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਬਲਰਾਜ ਸਿੰਘ ਬੀ.ਈ.ਈ., ਧਨੌਲਾ ਅਤੇ ਟਾਟਾ ਮੌਮੋਰੀਅਲ ਹਸਪਤਾਲ ਦੀ ਟੀਮ ਵਿੱਚ ਡਾ. ਸੋਨੀਕਾ ਪੀਰ ਅਤੇ ਡਾ. ਗੁਰਵਿੰਦਰ ਕੌਰ ਮੈਡੀਕਲ ਅਫ਼ਸਰ , ਮਨਪ੍ਰੀਤ ਸਿੰਘ ਕੋਆਰਡੀਨੇਟਰ ਵੱਲੋਂ ਸਿਹਤ ਬਲਾਕ ਧਨੌਲਾ ਦੀਆਂ ਸਮੂਹ ਸੀ.ਐਚ.ਓ. , ਏ.ਐਨ.ਐਮ. ਅਤੇ ਆਸ਼ਾ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ ।