15 ਮਾਰਚ (ਗਗਨਦੀਪ ਸਿੰਘ) ਬਰਨਾਲਾ: ਰੈੱਡ ਰਿਬਨ ਕਲੱਬ ਵੱਲੋਂ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਔਰਤ ਦਿਵਸ ਮਨਾਇਆ ਗਿਆ।
ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋਫੈਸਰ ਕਰਮਜੀਤ ਕੌਰ ਅਤੇ ਪ੍ਰੋਫੈਸਰ ਜਗਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਔਰਤ ਦਿਵਸ ਦੇ ਸਬੰਧ ਵਿੱਚ ਡਾ. ਹਰਪ੍ਰੀਤ ਕੌਰ ਰੂਬੀ ਦਾ ਲੈਕਚਰ ਕਰਵਾਇਆ ਗਿਆ। ਜਿਸ ਵਿਚ ਉਹਨਾਂ ਨੇ ਔਰਤ ਦੀ ਸਮਾਜ ਵਿੱਚ ਸਥਿਤੀ ਅਤੇ ਉਸਦੇ ਮਾਣ ਸਨਮਾਨ ਸਬੰਧੀ ਆਪਣੇ ਵਡਮੁੱਲੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਲੇਖ ਮੁਕਾਬਲੇ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਾਜਰ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।