*ਕਮਿਸ਼ਨ ਏਜੰਟਾਂ ਤੇ ਸਰਕਾਰੀ ਮੁਲਾਜ਼ਮ ਨੂੰ ਕਾਰਣ ਦੱਸੋ ਨੋਟਿਸ ਜਾਰੀ: ਡਿਪਟੀ ਕਮਿਸ਼ਨਰ
* ਕਿਹਾ, ਕਿਸਾਨਾਂ ਦੀ ਖੱਜਲ – ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
* 373042 ਮੀਟਰਿਕ ਟਨ ਕਣਕ ਦੀ ਆਮਦ ਤੇ 354348 ਮੀਟਰਿਕ ਟਨ ਦੀ ਹੋਈ ਖ਼ਰੀਦ
* 624 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ‘ਚ ਕੀਤੀ
29 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਕਿਸਾਨਾਂ ਨੂੰ ਪੇਸ਼ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜਿਣਸ ਦੀ ਸੁਖਾਵੀਂ ਖ਼ਰੀਦ ਯਕੀਨੀ ਬਣਾਉਣ ਵਾਸਤੇ ਸਖ਼ਤ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈਏਐੱਸ ਵਲੋਂ ਆੜ੍ਹਤੀਆਂ ਅਤੇ ਸਰਕਾਰੀ ਮੁਲਾਜ਼ਮ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵੱਖ ਵੱਖ ਅਧਿਕਾਰੀਆਂ ਦੀ ਟੀਮ ਵਲੋਂ ਕਿਸਾਨਾਂ ਦੀ ਫ਼ਸਲ ਦੀ ਸੁਖਾਵੀਂ ਖ਼ਰੀਦ ਯਕੀਨੀ ਬਣਾਉਣ ਲਈ ਰੋਜ਼ਾਨਾ ਵੱਖ ਵੱਖ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 38 ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਨਾਲ ਸਬੰਧਤ ਇੱਕ ਸਰਕਾਰੀ ਮੁਲਾਜ਼ਮ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਦੌਰਿਆਂ ਦੌਰਾਨ ਇਹ ਦੇਖਿਆ ਗਿਆ ਕਿ ਆੜ੍ਹਤੀਆਂ ਵਲੋਂ ਬਿਹਤਰ ਕਾਰਗੁਜ਼ਾਰੀ ਨਾ ਦਿਖਾਉਣ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ 35 ਆੜ੍ਹਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਜਦਕਿ 3 ਨੂੰ ਕਣਕ ਦੇ ਗਲਤ ਤੋਲ ਦੇ ਸਬੰਧ ਵਿੱਚ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖ਼ਰੀਦ ਏਜੰਸੀ ਨਾਲ ਸਬੰਧਤ ਇੱਕ ਸਰਕਾਰੀ ਮੁਲਾਜ਼ਮ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰਿਆਂ ਨੂੰ ਆਪਣਾ ਜਵਾਬ ਨੋਟਿਸ ਜਾਰੀ ਹੋਣ ਤੋਂ 2 ਤੋਂ 3 ਦਿਨਾਂ ਅੰਦਰ ਦਾਖ਼ਲ ਕਰਨ ਲਈ ਆਖਿਆ ਗਿਆ ਹੈ, ਜਿਸ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਹੈ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਉਡੀਕ ਨਾ ਕਰਨੀ ਪਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੋਟਦੁਨਾ, ਧਨੌਲਾ, ਕਾਲੇਕੇ, ਅਸਪਾਲ ਕਲਾਂ, ਅਸਪਾਲ ਖੁਰਦ, ਤਪਾ, ਭਦੌੜ ਤੇ ਹੋਰ ਵੱਖ ਵੱਖ ਮੰਡੀਆਂ ਦੇ ਦੌਰੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਹੋਰ ਵੱਖ ਵੱਖ ਅਧਿਕਾਰੀਆਂ ਵਲੋਂ ਰੋਜ਼ਾਨਾ ਪੱਧਰ ‘ਤੇ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ਤੇ ਕਿਸਾਨਾਂ ਦੇ ਮਸਲੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਮੌਕੇ ‘ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 373042 ਮੀਟਰਿਕ ਟਨ ਕਣਕ ਦੀ ਆਮਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਦਰਜ ਕੀਤੀ ਗਈ ਹੈ, ਜਿਸ ਵਿਚੋਂ 354348 ਮੀਟਰਿਕ ਟਨ ਖਰੀਦੀ ਜਾ ਚੁੱਕੀ ਹੈ। 163774 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 624 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ।