ਮੌੜ 28 ਅਗਸਤ
ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੁੱਚੇ ਬਠਿੰਡਾ ਜ਼ਿਲ੍ਹੇ ਵਿੱਚ ਜੋਨ ਪੱਧਰੀ ਗਰਮ ਰੁੱਤ ਖੇਡਾਂ ਚੱਲ ਰਹੀਆਂ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਦੇ ਬੱਚਿਆਂ ਨੇ ਸਕੂਲ ਇੰਚਾਰਜ ਲੈਕਚਰਾਰ ਜਗਤਾਰ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਕੁਲਦੀਪ ਸਿੰਘ ਸਿੱਧੂ ਡੀ.ਪੀ.ਈ ਦੀ ਅਗਵਾਈ ਵਿੱਚ ਬੱਚਿਆਂ ਨੇ ਗਰਮ ਰੁੱਤ ਜੋਨ ਖੇਡਾਂ
ਮੌੜ ਵਿਖੇ ਭਾਗ ਲਿਆ।ਅੰਡਰ 14 ਸਾਲ ਲੜਕਿਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਨੂੰ ਹਰਾ ਕੇ ਫਸਵੇਂ ਮੈਚ ਵਿੱਚ ਜਿੱਤ ਹਾਸਲ ਕੀਤੀ।
ਜੇਤੂ ਖਿਡਾਰੀਆਂ ਨੂੰ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ,ਜ਼ੋਨਲ ਪ੍ਰਧਾਨ ਪ੍ਰਿੰਸੀਪਲ ਜਸਵੀਰ ਕੌਰ ਅਤੇ ਜਨਰਲ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।