ਬੁਢਲਾਡਾ:-08 ਸਤੰਬਰ
ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੀ ਅਗਵਾਈ ਵਿੱਚ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਮੀਟਿੰਗ ਕੀਤੀ ਗਈ।ਇਹ ਮੀਟਿੰਗ ਕਾਲਜ ਪ੍ਰਸ਼ਾਸਨ ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਕੇ ਸਾਰਟੀਫਿਕੇਟ ਜਾਰੀ ਕਰਵਾਉਣ ਲਈ ਕੀਤੀ ਗਈ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਸੂਬਾ ਖਜ਼ਾਨਚੀ ਗੁਰਵਿੰਦਰ ਨੰਦਗੜ੍ਹ ਨੇ ਦੱਸਿਆ ਕਿ ਕਾਲਜ ਪ੍ਰਸ਼ਾਸਨ ਵੱਲੋਂ ਦਲਿਤ ਵਿਦਿਆਰਥੀਆਂ ਦੇ ਸਾਰਟੀਫਿਕੇਟ ਰੋਕ ਕੇ ਵਿਦਿਆਰਥੀਆਂ ਨੂੰ ਖੱਜਲ-ਖੁਆਰ ਕੀਤੀ ਜਾ ਰਹੀ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਐਸ.ਸੀ/ਐਸ.ਟੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ ਅਤੇ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਜਦ ਵਜ਼ੀਫਾ ਰਾਸ਼ੀ ਆਵੇਗਾ ਤਾਂ ਵਿਦਿਆਰਥੀ ਨੇ ਕਾਲਜ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਫ਼ੀਸ ਭਰਨੀ ਹੁੰਦੀ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਕਾਲਜ ਨੂੰ ਆਪਣੀ ਬਣਦੀ ਫ਼ੀਸ ਭਰ ਦਿੱਤੀ ਹੈ ਪਰ ਕਾਲਜ ਪ੍ਰਸ਼ਾਸਨ ਵੱਲੋਂ ਵਿਦਿਆਰਥੀ ਦੇ ਸਾਰਟੀਫਿਕੇਟ ਰੋਕ ਕੇ ਯੂਨੀਵਰਸਿਟੀ ਦੀਆਂ ਹਦਾਇਤਾਂ ਨੂੰ ਸਿੱਕੇ ਟੰਗਿਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਤੋਂ ਜ਼ਬਰਦਸਤੀ ਹੋਰ ਪੈਸੇ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਲਜ ਪ੍ਰਸ਼ਾਸਨ ਨੂੰ ਹਦਾਇਤ ਕਰਕੇ ਦਲਿਤ ਵਿਦਿਆਰਥੀਆਂ ਦੇ ਸਾਰਟੀਫਿਕੇਟ ਦਵਾਏ ਜਾਣ ਜੇਕਰ ਕਾਲਜ ਪ੍ਰਸ਼ਾਸਨ ਸਾਰਟੀਫਿਕੇਟ ਨਹੀਂ ਦਿੰਦਾ ਤਾਂ ਵਿਦਿਆਰਥੀ ਜਥੇਬੰਦੀ ਵੱਲੋਂ 13 ਸਤੰਬਰ ਨੂੰ ਕਾਲਜ ਦੇ ਗੇਟ ਅੱਗੇ ਧਰਨਾ ਦਿੱਤਾ ਜਾਵੇਗਾ।ਇਸ ਸਮੇਂ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਜ਼ਿਲ੍ਹਾ ਆਗੂ ਗੁਰਬਲ ਫਤਿਹਪੁਰ, ਇੰਦਰਜੀਤ ਕੌਰ ਰੱਲੀ ਵੀ ਸ਼ਾਮਿਲ ਸਨ।