29 ਫਰਵਰੀ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਅਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਕੋਰਸ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ ।
ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰੇਨਿੰਗ ਮਹੀਨਾ ਮਾਰਚ 2024 ਵਿੱਚ ਚਲਾਈ ਜਾਵੇਗੀ। ਇਹ ਕੋਰਸ ਦਸਵੀ+ ਆਈ.ਟੀ.ਆਈ ਪਾਸ ਯੁਵਕਾਂ ਨੂੰ ਕਰਵਾਇਆ ਜਾਵੇਗਾ। ਇਹ ਕੋਰਸ 02 ਮਹੀਨੇ ਦਾ ਹੋਵੇਗਾ। ਪੰਜਾਬ ਭਰ ਤੋਂ ਕਿਸੇ ਵੀ ਜ਼ਿਲ੍ਹੇ ਦੇ ਡਰੋਨ ਅਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਲੈਣ ਦੇ ਚਾਹਵਾਨ ਯੁਵਕ 01, ਮਾਰਚ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਪਹੁੰਚ ਕੇ ਦਸਵੀਂ ਦੇ ਸਰਟੀਫ਼ਿਕੇਟ ਦੀ ਕਾਪੀ, ਆਈ.ਟੀ.ਆਈ ਸਰਟੀਫ਼ਿਕੇਟ ਦੀ ਕਾਪੀ, ਆਧਾਰ ਕਾਰਡ ਦੀ ਫੋਟੋਕਾਪੀ, 2 ਤਾਜਾ ਪਾਸਪੋਰਟ ਫੋਟੋਆਂ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਡਰੋਨ ਅਪਰੇਟਰ ਦੀ ਟ੍ਰੇਨਿੰਗ ਪੂਰੀ ਕਰਨ ਵਾਲੇ ਯੁਵਕਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।