07 ਮਾਰਚ (ਕਰਨ ਭੀਖੀ) ਮਾਨਸਾ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਅਸ਼ੋਕ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਕਿਤਾਬਾਂ ਦੀਆਂ ਸੂਚੀਆਂ ਅਤੇ ਜ਼ਿੰਨ੍ਹਾਂ ਬੁੱਕ ਡਿਪੂਆਂ ਤੋਂ ਇਹ ਕਿਤਾਬਾਂ ਮਿਲਦੀਆਂ ਹਨ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕਿਤਾਬਾਂ ਦੀ ਵਿਕਰੀ ਇਕ ਹੀ ਦੁਕਾਨ ਤੋਂ ਹੋਣ ਕਾਰਨ ਇਸ ਦਫ਼ਤਰ ਨੂੰ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਸਕੂਲਾਂ ਪਾਸੋਂ ਇਸ ਸਬੰਧੀ ਪ੍ਰਾਪਤ ਸੂਚੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਵੈਬਸਾਈਟ www.deomansa.com/letters/ssa(
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਕਿਤਾਬਾਂ ਦੀ ਜਾਣਕਾਰੀ ਇਸ ਵੈਬਸਾਈਟ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਬਾਕੀ ਰਹਿੰਦੇ ਸਕੂਲਾਂ ਨੂੰ ਵੀ ਇਹ ਸੂਚੀ ਸਮੇਂ ਸਿਰ ਭੇਜਣ ਲਈ ਕਿਹਾ ਹੈ ਤਾਂ ਜੋ ਸਾਰੇ ਪ੍ਰਾਈਵੇਟ ਸਕੂਲਾਂ ਤੋਂ ਪ੍ਰਾਪਤ ਸੂਚੀਆਂ ਨੂੰ ਵਿਦਿਆਰਥੀਆਂ ਤੇ ਮਾਪਿਆਂ ਦੀ ਜਾਣਕਾਰੀ ਲਈ ਵੈਬਸਾਈਟ ’ਤੇ ਅਪਲੋਡ ਕੀਤਾ ਜਾ ਸਕੇ।
ਕਿਤਾਬਾਂ ਅਤੇ ਬੁੱਕ ਡਿਪੂਆਂ ਦੀ ਸੂਚੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਪ੍ਰਾਈਵੇਟ ਸਕੂਲ ਮੁਖੀ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ
Highlights
- #mansanews
Leave a comment