10 ਅਪ੍ਰੈਲ (ਕਰਨ ਭੀਖੀ) ਭੀਖੀ: ਸ਼ੈਰ ਸਪਾਟਾ ਮੰਤਰਾਲਾ, ਭਾਰਤ ਸਰਕਾਰ ਦੁੁਆਰਾ ਨਵੰਬਰ 2023 ਵਿੱਚ ਇੱਕ ਯੁੁਵਾ ਸੈਰ-ਸਪਾਟਾ ਕਲੱਬ ਦੇ ਤਹਿਤ ਇੱਕ ਆਨਲਾਈਨ ਕੁੁਇੰਜ ਮੁੁਕਾਬਲਾ ਕਰਵਾਇਆ ਗਿਆ। ਇਸ ਮੁੁਕਾਬਲੇ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਬਾਰਵੀਂ ਕਾਮਰਸ ਦੇ ਵਿਦਿਆਰਥੀ ਨੀਰਜ ਜਿੰਦਲ ਪੁੱਤਰ ਸੁਭਾਸ ਜਿੰਦਲ ਨੂੰ ਜੇਤੂ ਐਲਾਨਿਆ ਗਿਆ। ਜਿਸ ਵਿੱਚ ਵਿਿਦਆਰਥੀ ਨੂੰ ਇਨਾਮ ਦੇ ਰੂਪ ਵਿੱਚ ਇੱਕ ਉਪਹਾਰ ਅਤੇ ਸ਼ਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥੀ ਦੀ ਇਸ ਪ੍ਰਾਪਤੀ ਦੇ ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਧਾਈ ਦਿੱਤੀ। ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਸ੍ਰੀ ਸੰਜੀਵ ਕੁੁਮਾਰ ਜੀ ਨੇ ਜੇਤੂ ਵਿਦਿਆਰਥੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ