ਬਠਿੰਡਾ, 25 ਜਨਵਰੀ (ਗਗਨਦੀਪ ਸਿੰਘ) ਤਲਵੰਡੀ ਸਾਬੋ: ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ ਵਿਸ਼ੇਸ਼ ਤੌਰੇ ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਸੱਚੇ ਪਾਤਸ਼ਾਹ ਵਾਹਿਗੁਰੂ ਜੀ ਦਾ ਹਮੇਸ਼ਾ ਜਾਪ ਸਿਮਰਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਜ਼ਿੰਦਗੀ ਦੇ ਹਰ ਇੱਕ ਪਲ ਨੂੰ ਸੁਖਾਲਾ ਕਰ ਸਕੀਏ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਵੀ ਕਰਵਾਈ ਗਈ