–ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
–ਆਦਰਸ਼ ਚੋਣ ਜ਼ਾਬਤੇ ਦੀਆਂ ਕਾਪੀਆਂ ਸਿਆਸੀ ਨੁਮਾਇੰਦਿਆਂ ਨੂੰ ਵੰਡੀਆਂ
18 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਸਿਆਸੀ ਨੁਮਾਇੰਦਿਆਂ ਨਾਲ ਲੋਕ ਸਭ ਚੋਣਾਂ ਸਬੰਧੀ ਲੱਗੇ ਚੋਣ ਜ਼ਾਬਤੇ ਬਾਰੇ ਬਾਰੀਕੀਆਂ ਸਾਂਝੀ ਕੀਤੀਆਂ।
ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੇ ਵੇਰਵੇ ਸਾਂਝੇ ਕੀਤੇ ਅਤੇ ਇਸ ਦੀਆਂ ਕਾਪੀਆਂ ਸਿਆਸੀ ਨੁਮਾਇੰਦਿਆਂ ਨੂੰ ਵੰਡੀਆਂ ਗਈਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਰੈਲੀ ਕਿਸੇ ਵੀ ਧਾਰਮਿਕ ਥਾਂ ਉੱਤੇ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਰੈਲੀ, ਗੱਡੀਆਂ ਆਦਿ ਕਰਨ ਤੋਂ ਪਹਿਲਾਂ ਉਸ ਨਾਲ ਸਬੰਧਿਤ ਇਜਾਜ਼ਤ ਲਈ ਲਈ ਜਾਵੇ। ਜੇ ਕਰ ਕਿਸੇ ਇੱਕ ਥਾਂ ਉੱਤੇ ਦੋ ਪਾਰਟੀਆਂ ਰੈਲੀ ਕਰਨਾ ਚਾਉਂਦੀਆਂ ਹਨ ਤਾਂ ਪਹਿਲੇ ਬੇਨਤੀ ਪੱਤਰ ਦੇਣ ਵਾਲੇ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਇੱਕ ਦੂਸਰੇ ਖਿਲਾਫ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਅਤੇ ਚੋਣ ਪ੍ਰਚਾਰ ਸਮੇਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਭਾਸ਼ਾ ਦਾ ਪ੍ਰਯੋਗ ਨਾ ਕੀਤਾ ਜਾਵੇ।
ਉਨ੍ਹਾਂ ਸਪਸ਼ਟ ਕੀਤਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵੱਲੋਂ ਕੀਤੇ ਗਏ ਖਰਚਿਆਂ ਦੇ ਵੇਰਵੇ ਸਮੇਂ ਸਰ ਸਬੰਧਿਤ ਟੀਮਾਂ ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਕੇਵਲ 50000 ਰੁਪਏ ਕੈਸ਼ ਲੈ ਕੇ ਚੱਲਣ ਦੀ ਇਜਾਜ਼ਤ ਹੈ ਅਤੇ ਇਸ ਤੋਂ ਵੱਧ ਕੈਸ਼ ਲੈ ਕੇ ਚੱਲਣ ਲਈ ਕੈਸ਼ ਨਾਲ ਜ਼ਰੂਰੀ ਦਸਤਵੇਜ਼ ਵੀ ਹੋਣੇ ਲਾਜ਼ਮੀ ਹਨ।
ਉਨ੍ਹਾਂ ਸਾਰੇ ਸਿਆਸੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨਿਰਪੱਖ ਅਤੇ ਸ਼ਾਂਤੀ ਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ‘ਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੋਹਲ, ਸਿਆਸੀ ਨੁਮਾਇੰਦੇ ਜਤਿੰਦਰ ਜਿੰਮੀ, ਮੋਨੂੰ ਗੋਇਲ, ਮੱਖਣ ਸਿੰਘ, ਓਂਕਾਰ ਸੂਰਤ ਸਿੰਘ, ਸਰਬਜੀਤ ਸਿੰਘ, ਜਗਰਾਜ ਸਿੰਘ, ਗੁਰਮੀਤ ਸਿੰਘ, ਹਰਿੰਦਰ ਸਿੰਘ, ਗੁਰਦੀਪ ਸਿੰਘ ਬਾਠ ਅਤੇ ਹੋਰ ਲੋਕ ਹਾਜ਼ਰ ਸਨ ।