29 ਜੁਲਾਈ (ਨਾਨਕ ਸਿੰਘ ਖੁਰਮੀ) ਬੁਢਲਾਡਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀ ਐਲਾਨੇ ਦਸੰਬਰ 2023 ਦੇ ਨਤੀਜਿਆਂ ਵਿੱਚ ਕ੍ਰਿਸ਼ਨਾ ਕਾਲਜ ਰੱਲੀ (ਬੁਢਲਾਡਾ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀ ਐਲਾਨੇ ਐੱਮ ਏ ਪੰਜਾਬੀ ਭਾਗ ਪਹਿਲਾ ਅਤੇ ਪੀ ਜੀ ਡੀ ਸੀ ਏ (ਸਮੈਸਟਰ-ਪਹਿਲਾ) ਦੇ ਨਤੀਜੇ ਬਹੁਤ ਵਧੀਆ ਰਹੇ । ਜਿਸ ਵਿੱਚੋਂ ਐੱਮ ਏ ਪੰਜਾਬੀ ਭਾਗ ਪਹਿਲਾ (ਸਮੈਸਟਰ-ਪਹਿਲਾ) ਵਿੱਚੋਂ ਪ੍ਰੀਤ ਕੌਰ ਨੇ 8 ਸੀ ਜੀ ਪੀ ਏ ਨਾਲ ਪਹਿਲਾ ਸਥਾਨ, ਸਰਬਜੀਤ ਕੌਰ, ਸੰਦੀਪ ਕੌਰ , ਗੁਰਸ਼ਰਨ ਕੌਰ, ਕੁਲਵੀਰ ਕੌਰ, ਕਮਲਜੀਤ ਕੌਰ ਨੇ ਸਾਂਝੇ ਰੂਪ ਵਿੱਚ 7.8 ਸੀ ਜੀ ਪੀ ਏ ਨਾਲ ਦੂਜਾ ਸਥਾਨ ਅਤੇ ਸਿਮਰਨਪ੍ਰੀਤ ਕੌਰ, ਅਮਰਜੀਤ ਕੌਰ, ਅਰਸ਼ਦੀਪ ਕੌਰ ਨੇ 7.6 ਸੀ ਜੀ ਪੀ ਏ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੀ ਜੀ ਡੀ ਸੀ ਏ ਸਮੈਸਟਰ –ਪਹਿਲਾ ਦੇ ਨਤੀਜਿਆ ਵਿਚੋਂ ਸਾਹਿਲ ਜਿੰਦਲ ਨੇ 86.8 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਮਨਪ੍ਰੀਤ ਸਿੰਘ ਅਤੇ ਰਣਜੀਤ ਕੌਰ ਨੇ 82.4 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਰੂਪ ਵਿੱਚ ਦੂਜਾ ਸਥਾਨ ਅਤੇ ਸਪਨਾ ਨੇ 82.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਐਮ ਡੀ. ਕਮਲ ਸਿੰਗਲਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਵੱਖ-2 ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭ- ਕਾਮਨਾਵਾਂ ਦਿੱਤੀਆ । ਉਨ੍ਹਾਂ ਦੱਸਿਆ ਕਿ ਕਾਲਜ ਦੇ ਵੱਖ-2 ਵਿਭਾਗਾਂ ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆਂ ਅੰਕ ਹਾਸਲ ਕੀਤੇ ਹਨ। ਇਸੇ ਕਰਕੇ ਕਾਲਜ ਵਿੱਚ ਦਾਖਲਾ ਲੈਣ ਵਾਲ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਵਿੱਚ ਦਾਖਲੇ ਨਿਰੰਤਰ ਜਾਰੀ ਹਨ।