ਮਾਨਸਾ, 09 ਅਗਸਤ:
ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਪ੍ਰੀਤੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਮਾਨਸਾ ਦੇ ਸਮੂਹ ਕਰਮਚਾਰੀਆਂ ਨੂੰ ਔਰਤਾਂ ਨਾਲ ਕੰਮਕਾਜ ਵਾਲੀਆਂ ਥਾਵਾਂ ’ਤੇ ਹੁੰਦੇ ਜਿਨਸੀ ਸੋਸ਼ਣ ਸਬੰਧੀ ਬਣੇ ਕਾਨੂੰਨ ਬਾਰੇ ਜਾਣੂ ਕਰਵਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਕਿਹਾ ਕਿ ਸੈਕਸੂਅਲ ਹਰਾਸਮੈਂਟ ਆਫ ਵੂਮੈਨ ਐਟ ਵਰਕਪਲੇਸ (Prevention, Prohibition and Redressal) 1ct, 2013, ਤਹਿਤ ਲਿਖਤੀ ਰੂਪ ਵਿਚ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਇਸ ਅਧੀਨ ਉਨ੍ਹਾਂ ਨੂੰ 60 ਦਿਨਾਂ ਦੇ ਅੰਦਰ ਅੰਦਰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਪਾਸ ਕੀਤੇ ਹੁਕਮ 3ivil 1ppeal No. 2482 of 2014 titled 1ureliano 6ernandes Vs. State of 7oa and Ors, ਸਬੰਧੀ ਵੀ ਜਾਣੂ ਕਰਵਾਇਆ
ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਨਾਲ ਹੁੰਦੇ ਜਿਨਸੀ ਸੋਸ਼ਣ ਸਬੰਧੀ ਕਾਨੂੰਨ ਬਾਰੇ ਜਾਣੂ ਕਰਵਾਇਆ
Leave a comment