ਕੁਲਦੀਪ ਗਦਰਾਣਾ ਦੇ ਹੱਕ ਵਿੱਚ ਡੂਮਵਾਲੀ ਵਿਖੇ ਭੱਲਾ ਨੇ ਕਰਵਾਈ ਵਿਸ਼ਾਲ ਰੈਲੀ
15 ਸਤੰਬਰ (ਰਾਜਦੀਪ ਜੋਸ਼ੀ) ਬਠਿੰਡਾ/ਸੰਗਤ ਮੰਡੀ: ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਬਿਲਕੁਲ ਨਾਲ ਲੱਗਦੇ ਡੱਬਵਾਲੀ ਵਿਧਾਨ ਸਭਾ ਹਲਕੇ ਤੋਂ ਆਪ ਦੀ ਟਿਕਟ ਤੇ ਚੋਣ ਲੜ ਰਹੇ ਕੁਲਦੀਪ ਗੁਦਰਾਣਾ ਦੇ ਹੱਕ ਵਿੱਚ ਆਪ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਡੂਮਵਾਲੀ ਵਿੱਚ ਇੱਕ ਵਿਸ਼ਾਲ ਰੈਲੀ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਖਿੰਡਾ, ਡੱਬ ਵਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਗੁਦਰਾਣਾ ਅਤੇ ਲੋਕ ਸਭਾ ਹਲਕੇ ਦੇ ਇੰਚਾਰਜ ਰਕੇਸ਼ ਪੁਰੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਜ਼ਿਕਰਯੋਗ ਹੈ ਕਿ ਸੰਗਤ ਮੰਡੀ ਖੇਤਰ ਦੇ ਕਈ ਪਿੰਡਾਂ ਦਾ ਡੱਬਵਾਲੀ ਸ਼ਹਿਰ ਵਿੱਚ ਆਉਣਾ ਜਾਣਾ ਹੀ ਨਹੀਂ ਹੈ ਸਗੋਂ ਬਹੁਤੇ ਲੋਕਾਂ ਦੇ ਕਾਰੋਬਾਰ ਪਿੰਡ ਡੱਬਵਾਲੀ ਵਿੱਚ ਸੈਟ ਹਨ ਅਤੇ ਉਹਨਾਂ ਦੀਆਂ ਰਿਸ਼ਤੇਦਾਰੀਆਂ ਵੀ ਇੱਥੇ ਹੀ ਪੈਂਦੀਆਂ ਹਨ। ਇਸ ਨੂੰ ਦੇਖਦੇ ਹੋਏ ਡੱਬਵਾਲੀ ਹਲਕੇ ਤੋਂ ਕੁਲਦੀਪ ਗਦਰਾਣਾ ਨੂੰ ਜਿਤਾਉਣ ਲਈ ਆਮ ਆਦਮੀ ਨੇ ਡੱਬਵਾਲੀ ਦੇ ਬਿਲਕੁਲ ਨਾਲ ਲੱਗਦੇ ਪਿੰਡ ਡੂਮਵਾਲੀ ਅੰਦਰ ਵੱਡਾ ਇਕੱਠ ਕੀਤਾ ਗਿਆ। ਸੂਬਾ ਸਕੱਤਰ ਸ਼ਵਿੰਦਰ ਖਿੰਡਾ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਉਹਨਾਂ ਕਿਹਾ ਕਿ ਡੱਬ ਵਾਲੀ ਹਲਕੇ ਵਿੱਚ ਪੰਜਾਬ ਦੇ ਲੋਕਾਂ ਦੀ ਵੱਡੀ ਗਿਣਤੀ ਹੈ ਜਿਹੜੇ ਇੱਥੋਂ ਗਦਰਾਣਾ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਉਣਗੇ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਜਤਿੰਦਰ ਭੱਲਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਗੁਦਰਾਣਾ ਨੂੰ ਡੱਬਵਾਲੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਇਸ ਲਈ ਉਹਨਾਂ ਨੂੰ ਇਸ ਹਲਕੇ ਤੋਂ ਜਿਤਾਉਣਾ ਜਿੱਥੇ ਡੱਬਵਾਲੀ ਦੇ ਲੋਕਾਂ ਦੀ ਡਿਊਟੀ ਤੇ ਫਰਜ ਬਣਦਾ ਹੈ ਉੱਥੇ ਹੀ ਪੰਜਾਬ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੀ ਡੱਬਵਾਲੀ ਪਹੁੰਚ ਕੇ ਉਹਨਾਂ ਦੀ ਮਦਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਠਿੰਡਾ ਵਿਧਾਨ ਸਭਾ ਹਲਕਾ ਦਿਹਾਤੀ ਦੇ ਬਹੁਤੇ ਪਿੰਡਾਂ ਦੇ ਲੋਕ ਡੱਬਵਾਲੀ ਨਾਲ ਜੁੜੇ ਹੋਏ ਹਨ ਜਿਸ ਕਾਰਨ ਉਹ ਗਦਰਾਂਨਾ ਦੀ ਜਿੱਤ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਉਹਨਾਂ ਰੈਲੀ ਵਿੱਚ ਇਕੱਠੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਡੱਬਵਾਲੀ ਅਤੇ ਉਸਦੇ ਨਾਲ ਨਾਲ ਦੇ ਖੇਤਰ ਵਿੱਚ ਵਸੇ ਆਪਣੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਆਪ ਉਮੀਦਵਾਰ ਕੁਲਦੀਪ ਗਦਰਾਣਾ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਹਿਣ ਜਾਣ। ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਰਾਕੇਸ਼ ਪੁਰੀ ਨੇ ਵੀ ਡੱਬ ਵਾਲੀ ਹਲਕੇ ਤੋਂ ਕੁਲਦੀਪ ਗਦਰਾਣਾ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਲੰਟੀਰਾਂ ਨੇ ਹੱਥ ਖੜੇ ਕਰਕੇ ਭਰੋਸਾ ਦਿੱਤਾ ਕਿ ਉਹ ਡੱਬਵਾਲੀ ਵਿੱਚ ਆਪ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਡੱਬਵਾਲੀ ਤੋਂ ਆਪ ਦੀ ਟਿਕਟ ਤੇ ਉਮੀਦਵਾਰ ਕੁਲਦੀਪ ਗਦਰਾਣਾ ਨੇ ਕਿਹਾ ਕਿ ਡੱਬਵਾਲੀ ਅਤੇ ਬਠਿੰਡਾ ਦਿਹਾਤੀ ਹਲਕਾ ਇੱਕੋ ਹਨ। ਉਹਨਾਂ ਕਿਹਾ ਕਿ ਡੱਬਵਾਲੀ ਵਿੱਚ ਪੰਜਾਬ ਦੇ ਵੱਡੀ ਗਿਣਤੀ ਲੋਕ ਰਹਿੰਦੇ ਹਨ, ਜਦੋਂ ਕਿ ਬਹੁਤ ਸਾਰੇ ਲੋਕਾਂ ਦੀਆਂ ਰਿਸ਼ਤੇਦਾਰੀਆਂ ਡੱਬਵਾਲੀ ਦੇ ਨਾਲ ਲੱਗਦੇ ਖੇਤਰ ਵਿੱਚ ਹਨ। ਉਹਨਾਂ ਕਿਹਾ ਕਿ ਡੱਬਵਾਲੀ ਦਾ ਬਠਿੰਡਾ ਨਾਲ ਨਹੁ ਮਸ ਦਾ ਰਿਸ਼ਤਾ ਹੈ। ਇਸ ਲਈ ਬਠਿੰਡਾ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਯੋਗਦਾਨ ਪਾਉਣਾ ਚਾਹੀਦਾ। ਉਹਨਾਂ ਕਿਹਾ ਕਿ ਹਰਿਆਣਾ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਵਾਂਗ ਪਾਰਦਰਸ਼ੀ ਅਤੇ ਸਾਫ ਸੁਥਰਾ ਰਾਜ ਚਾਹੁੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਸਰਿਦੰਰ ਕੁਮਾਰ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ,ਜਿਲ੍ਾ ਪਰਿਸ਼ਦ ਦੇ ਵਾਈਸ ਚੇਅਰਮੈਨ ਗੁਰ ਇਕਬਾਲ ਸਿੰਘ ਚਹਿਲ, ਬਲਵਿੰਦਰ ਸਿੰਘ ਬੱਲੋ, ਹਰਿਮੰਦਰ ਸਿੰਘ ਬਰਾੜ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਮਹਿਲਾ ਆਗੂ ਸਤਬੀਰ ਕੌਰ , ਨਰੇਸ਼ ਕੁਮਾਰ ਸਮੇਤ ਪਿੰਡਾਂ ਦੇ ਸਰਪੰਚ ਪੰਚ ਅਤੇ ਵਲੰਟੀਅਰ ਹਾਜ਼ਰ ਸਨ।