ਬਾਬਾ ਕਾਲਾ ਮੇਹਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ
26 ਦਸੰਬਰ (ਗਗਨਦੀਪ ਸਿੰਘ) ਬਰਨਾਲਾ: 26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਬਾਬਾ ਕਾਲਾ ਮੇਹਰ ਬਹੁ ਮੰਤਵੀ ਸਟੇਡੀਅਮ, ਬਰਨਾਲਾ ਵਿਖੇ ਮਨਾਇਆ ਜਾਵੇਗਾ।
ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਸਾਰੇ ਹੀ ਵਿਭਾਗ ਅਤੇ ਕਰਮਚਾਰੀਆਂ ਨੂੰ ਸਬੰਧਿਤ ਕੰਮ ਵੰਡੇ ਗਏ ਹਨ ਅਤੇ ਉਹ ਉਸ ਅਨੁਸਾਰ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਸਟੇਡੀਅਮ ਅਤੇ ਸ਼ਹਿਰ ਦੀ ਸਫ਼ਾਈ ਦੀ ਜ਼ਿੰਮੇਵਾਰੀ ਨਗਰ ਕੌਂਸਲ ਬਰਨਾਲਾ ਨੂੰ ਸੌਂਪੀ ਗਾਈ ਹੈ। ਕਿਸੇ ਤਰ੍ਹਾਂ ਪੁਲਸ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜਾਮ ਕੀਤੇ ਜਾਣਗੇ।
ਉਨ੍ਹਾਂ ਹਦਾਇਤ ਕੀਤੀ ਕਿ ਰਿਹਾਸਿਲਾਂ ਦੌਰਾਨ ਸਕੂਲੀ ਬੱਚਿਆਂ ਲਈ ਪਾਣੀ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸਬੰਧਿਤ ਵਿਭਾਗਾਂ ਨੂੰ ਸ਼ਹਿਰ ਦੇ ਵੱਖ ਵੱਖ ਚੌਂਕ ਸਜਾਉਣ ਲਈ ਵੰਡੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਆਰ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣਾ ਕੰਮ ਤਨਦੇਹੀ ਨਾਲ ਕਰਨ। ਝਾਕੀਆਂ ਬਾਰੇ ਸਬੰਧਿਤ ਵਿਭਾਗਾਂ ਨੂੰ ਆਪਣੀ ਆਪਣੀ ਝਾਕੀ ਤਿਆਰ ਕਰਨ ਦੀ ਹਿਦਾਇਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫਸਰ ਉਮੇਸ਼ਵਰੀ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ