28 ਫਰਵਰੀ (ਸੋਨੂੰ ਕਟਾਰੀਆ) ਮਾਨਸਾ: ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਸ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਪਟੀ ਕਮਿਸ਼ਨਰ ਮਾਨਸਾ ਸ੍ਰ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ,ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਸਬੰਧੀ ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਬਲਾਕ ਖਿਆਲਾ ਕਲਾ ਦੇ ਪਿੰਡ ਰੱਲਾ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਦਿਆਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ਤੇ ਬਿਨਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ,ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ.ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਉਨਾਂ ਆਯੂਸ਼ਮਾਨ ਭਵ ਮੂਹਿਮ ਦੌੌਰਾਨ ਆਭਾ ਆਈ ਡੀ.ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਉਤਸਾਹਿਤ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
ਇਸ ਮੌਕੇ ਡਾਕਟਰ ਰਾਏ ਨੇ ਰੱਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ, ਕੰਮ ਤੇ ਸਟਾਫ ਦੀ ਹਾਜ਼ਰੀ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਆਮ ਆਦਮੀ ਕਲੀਨਿਕ ਅਤੇ ਸਬ ਸੈਂਟਰ ਵਿਖੇ ਮਰੀਜ਼ਾਂ ਨੂੰ ਲਿਆ ਕੇ ਇਲਾਜ ਕਰਵਾਇਆ ਜਾਵੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜ ਅਨੁਸਾਰ ਸਾਰੀਆਂ ਦਵਾਈਆਂ ਅਤੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਬਿਲਕੁਲ ਮੁਫਤ ਦਿੱਤੇ ਜਾ ਰਹੇ ਹਨ, ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ,
ਇਸ ਇਸ ਮੌਕੇ ਡਾ.ਅਮਰਪ੍ਰੀਤ ਕੌਰ ,ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ, ਰਮਨਪ੍ਰੀਤ ਕੌਰ ਸੀ.ਐਚ. ਓ.ਅਤੇ ਅਮਨਪ੍ਰੀਤ ਕੌਰ ਐਮ.ਪੀ. ਡਬਲਯੂ., ਫਿਮੇਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਵੀ ਸਨ।
ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਸਿੰਘ ਰਾਏ
Highlights
- #mansanews
Leave a comment