08 ਮਈ (ਕਰਨ ਭੀਖੀ) ਮਾਨਸਾ: ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ। ਇਸੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਬਲਾਕ ਬੁੁਢਲਾਡਾ ਦੀਆਂ 02 ਅਤੇ ਸਰਦੂਲਗੜ੍ਹ ਵਿਖੇ 01 ਮੈਟਰਨਲ ਡੈਥ ਦੀ ਸਮੀਖਿਆ ਮੀਟਿੰਗ ਸਿਵਲ ਸਰਜਨ, ਡਾ.ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਸਿਵਲ ਸਰਜਨ ਨੇ ਮੀਟਿੰਗ ਵਿਚ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਲਾਲ ਰੰਗ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਾ.ਰਵਿੰਦਰ ਕੁਮਾਰ ਸਹਾਇਕ ਸਿਵਲ ਸਰਜਨ-ਕਮ-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਰਣਜੀਤ ਸਿੰਘ ਰਾਏ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ.ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾ.ਰਵਨੀਤ ਕੌਰ ਸੀਨੀਅਰ ਮੈਡੀਕਲ ਅਫਸਰ ਸਰਦੂਲਗੜ੍ਹ, ਡਾ.ਹਿਤਿਕਾ ਸ਼ਰਮਾ (ਔਰਤ ਰੋਗਾਂ ਦੇ ਮਾਹਿਰ) ਮੈਡੀਕਲ ਅਫ਼ਸਰ, ਡਾਕਟਰ ਹਿੰਨੁ ਸਿੰਗਲਾ ਆਈ.ਐਮ.ਏ. ਤੋਂ, ਡਾ. ਗੁਰਜੀਵਨ ਸਿੰਘ, ਡਾ. ਹਰਮੀਤ ਸਿੰਘ, ਸ੍ਰੀਮਤੀ ਗੁਰਵਿੰਦਰ ਕੌਰ ਨਰਸਿੰਗ ਸਿਸਟਰ ਜੱਚਾ ਬੱਚਾ ਮਾਨਸਾ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਬੰਧਤ ਐੱਲ.ਐਚ.ਵੀ, ਏ.ਐਨ.ਐਮ., ਆਸ਼ਾ ਵਰਕਰ ਤੋਂ ਇਲਾਵਾ ਕੁੱਝ ਪਰਿਵਾਰਕ ਮੈਂਬਰਾਂ ਹਾਜ਼ਰ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਸ਼ਰਨਜੀਤ ਕੌਰ ਵੀ ਹਾਜ਼ਰ ਸਨ।
ਗਰਭਵਤੀ ਔਰਤਾਂ ਦੀ ਮੌਤ ਦਰ ’ਚ ਕਮੀ ਲਿਆਉਣ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ
Highlights
- #mansanews
Leave a comment