9 ਮਾਰਚ (ਸੋਨੂੰ ਕਟਾਰੀਆ) ਮਾਨਸਾ: ਉੱਚ ਅਧਿਕਾਰੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲਾ ਸਿਹਤ ਵਿਭਾਗ ਵੱਲੋ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਨੂੰ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜਿਲਾ ਹਸਪਤਾਲ, ਸਬ ਡਵੀਜਨ ਹਸਪਤਾਲਾ, ਪ੍ਰਾਇਮਰੀ ਸਿਹਤ ਕੇਂਦਰਾ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ। ਡਾ.ਮੇਘਨਾ ਥਰੇਜਾ(ਔਰਤ ਰੋਗਾਂ ਦੇ ਮਾਹਿਰ)ਨੇ ਜ਼ਚਾ ਬੱਚਾ ਹਸਪਤਾਲ ਮਾਨਸਾ ਵਿਖੇ ਜਾਂਚ ਕਰਦਿਆ ਦੱਸਿਆਂ ਕਿ ਇਹਨਾ ਕੈਂਪਾ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।ਉਹਨਾਂ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਉਹਨਾਂ ਗਰਭਵਤੀ ਅੋਰਤਾਂ ਘਰ ਬੈਠੇ ਵੀ ਈ.ਸ਼ੰਜੀਵਨੀ ਓ.ਪੀ.ਡੀ ਰਾਹੀ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ। ਜਿਸ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।