21 ਸਤੰਬਰ (ਰਾਜਦੀਪ ਜੋਸ਼ੀ) ਬਠਿੰਡਾ: ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸ਼੍ਰੀ ਜਗਸਿਮਰਨ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੰਗਤ ਜੀ ਦੀ ਅਗਵਾਈ ਹੇਠ ਮਿਤੀ 17 ਤੋਂ 20 ਸਤੰਬਰ ਤੱਕ ਚਾਰ ਰੋਜਾ ਸਿਖਲਾਈ ਕੈਂਪ ਦਾ ਆਯੋਜਨ ਬੀ.ਡੀ.ਪੀ.ਓ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਕੀਤਾ ਗਿਆ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਇਨ ਵਿਭਾਗਾਂ ਦੇ ਕਰਮਚਾਰੀਆਂ ਨੂੰ ‘‘ਮਹਿਲਾ ਅਤੇ ਬਾਲ ਸਭਾ” ਸਬੰਧੀ ਸਿਖਲਾਈ ਦਿੱਤੀ ਗਈ। ਇਸ ਦੌਰਾਨ ਰਿਸੋਰਸ ਪਰਸਨ ਸ਼੍ਰੀ ਰਾਮ ਕ੍ਰਿਸ਼ਨ ਸਿੰਘ ਅਤੇ ਮੈਡਮ ਰਾਜਵੀਰ ਕੌਰ ਨੇ ਟ੍ਰੇਨਿੰਗ ਵਿੱਚ ਹਾਜ਼ਰ ਮੈਂਬਰ ਨੂੰ ਮਹਿਲਾਵਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲ ਮਜ਼ਦੂਰੀ, ਬਾਲ ਵਿਆਹ, ਯੋਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਆਦਿ ਵਿਸ਼ਿਆਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਸਭਾਵਾਂ ਵਿੱਚ ਆਸ਼ਾ ਵਰਕਰ, ਏ.ਐਨ.ਐਮ., ਅਧਿਆਪਕ, ਮਹਿਲਾ ਪੰਚ ਅਤੇ ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਨੂੰ ਸ਼ਾਮਲ ਕੀਤਾ ਜਾਵੇ। ਬੀ.ਡੀ.ਪੀ.ਓ ਸ਼੍ਰੀ ਜਗਸਿਮਰਨ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਕੈਂਪ ਪ੍ਰਤੀ ਕਰਮਚਾਰੀਆਂ ਦਾ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਸ਼੍ਰੀ ਲਖਵਿੰਦਰ ਕੌਰ ਪੰਚਾਇਤ ਸਕੱਤਰ, ਸ਼੍ਰੀਮਤੀ ਅਮਨਦੀਪ ਕੌਰ ਕੰਪਿਊਟਰ ਅਪਰੇਟਰ (ਈ-ਪੰਚਾਇਤ) ਸਮੇਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਕਮਰਚਾਰੀਆਂ ਤੋਂ ਇਲਾਵਾ ਸੈਲਫ ਹੈਲਪ ਗਰੁੱਪ, ਆਂਗਨਬਾੜੀ ਵਰਕਰ, ਆਸ਼ਾ ਵਰਕਰ ਹਾਜ਼ਰ, ਮਗਨਰੇਗਾ ਮੇਟ ਹਾਜ਼ਰ ਸਨ।