–ਕਿਹਾ, ਨੌਕਰੀਆਂ ਅਤੇ ਰੁਜ਼ਗਾਰ ਦੇਣ ਵਿਚ ਆਪ ਸਰਕਾਰ ਨੇ ਮਾਰੀ ਬਾਜ਼ੀ
7 ਮਾਰਚ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿਚ ਬਾਜ਼ੀ ਮਾਰੀ ਹੈ। ਹੁਣ ਤੱਕ ਦੇ ਇਤਿਹਾਸ ਵਿਚ ਆਪ ਸਰਕਾਰ ਵੱਲੋਂ ਸਭ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰਸਟ ਸ. ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ।
ਇਸ ਮੌਕੇ ਚੇਅਰਮੈਨ ਸ. ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮਿਲਿਆ ਹੈ। ਜਿਸ ਕਾਰਨ ਉਨ੍ਹਾਂ ਦੇ ਘਰਾਂ ਵਿਚ ਖੁਸ਼ੀਆਂ ਪਰਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਯੋਗ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਆਪ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਅਤੇ ਰੁਜ਼ਗਾਰ ਦੇ ਸਾਧਨ ਪੈਦਾ ਕਰਦੀ ਰਹੇਗੀ।
ਇਸ ਦੌਰਾਨ ਉਨ੍ਹਾਂ ਬਲਾਕ ਸੰਗਤ ਦੀਆਂ ਇਨ੍ਹਾਂ ਨਵ-ਨਿਯੁਕਤ ਹੈਲਪਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵਿਚ ਇਮਾਨਦਾਰੀ ਅਤੇ ਮਿਹਨਤ ਨਾਲ ਨੌਕਰੀ ਕਰਨ ਲਈ ਵੀ ਪ੍ਰੇਰਿਆ।
ਇਸ ਮੌਕੇ ਸੀਡੀਪੀਓ ਸ਼੍ਰੀ ਪੰਕਜ ਕੁਮਾਰ ਆਦਿ ਹਾਜ਼ਰ ਸਨ।