23 ਅਪ੍ਰੈਲ (ਰਾਜਦੀਪ ਜੋਸ਼ੀ) ਸੰਗਤ ਮੰਡੀ: ਆਮ ਆਦਮੀ ਪਾਰਟੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਲੋਕ ਸਭਾ ਬਠਿੰਡਾ ਤੋਂ ਆਪ ਦੇ ਉਮੀਦਵਾਰ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਤੇਜ਼ ਕੀਤਾ ਹੈ। ਅੱਜ ਉਹਨਾਂ ਬਠਿੰਡਾ ਦਿਹਾਤੀ ਹਲਕੇ ਦਾ ਪਿੰਡਾ ਵਿੱਚ ਨੁੱਕੜ ਮੀਟਿੰਗਾਂ ਕੀਤੀ ਗਈ। ਪਿੰਡ ਪਥਾਰਾਲਾ,ਕੱਟੀ, ਬਾਂਡੀ, ਮਹਿਲਾ, ਕੋਟ ਗੁਰੂ ਅੰਦਰ ਲੋਕ ਸਭਾ ਚੋਣਾਂ ਦੇ ਸੰਬੰਧ ਵਿਚ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ।
ਮੀਟਿੰਗ ਵਿਚ ਇਕੱਤਰ ਹੋਈਆਂ ਵਰਕਰਾਂ ਨੂੰ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣ ਕਰਵਾਇਆ ਤੇ ਲੋਕ ਸਭਾ ਚੋਣਾਂ ਵਿੱਚ ਝਾੜੂ ਦੇ ਨਿਸ਼ਾਨ ਤੇ ਵੋਟ ਪਾਉਣ ਦੀ ਅਪੀਲ ਕੀਤੀ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਬਹੁਤ ਖੁਸ਼ ਹੈ।ਜਿਸ ਕਾਰਨ ਲੋਕ ਆਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਕੋਟ ਗੁਰੂ, ਪ੍ਰਧਾਨ ਗੁਰਵਿੰਦਰ ਸਿੰਘ ਡੂੰਮਵਾਲੀ, ਪ੍ਰਧਾਨ ਦੀਪ ਡੂੰਮਵਾਲੀ, ਕੋਆਰਡੀਨੇਟਰ ਸੁਖਪਾਲ ਕੌਰ, ਗੁਰਤੇਜ ਸਿੰਘ ਕੋਟਲੀ ਆਦਿ ਹਾਜ਼ਰ ਸਨ।
ਜਤਿੰਦਰ ਸਿੰਘ ਭੱਲਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ
Highlights
- #bathindanews
Leave a comment