14 ਮਾਰਚ (ਗਗਨਦੀਪ ਸਿੰਘ) ਮੋਗਾ: ਪੰਜਾਬ ਸਰਕਾਰ ਵੱਲੋਂ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਕੈਂਪਾਂ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਰਮਕੋਟ-2 ਸ੍ਰੀਮਤੀ ਕੰਚਨ ਬਾਲਾ ਵੱਲੋਂ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਸ਼ੈਸ਼ਨ 2024-25 ਲਈ ਨਵੇਂ ਦਾਖ਼ਲੇ ਸੰਬੰਧੀ ਮੁਹਿੰਮ ਦੇ ਨਾਲ ਨਾਲ ਬੱਚਿਆਂ ਅਤੇ ਸਮੁਦਾਇ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਅਤੇ ਇਸਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ।