09 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 11 ਜਨਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਸਟਰੀਬਿਊਟਰ ਦੀ ਅਸਾਮੀ (ਸਿਰਫ ਲੜਕੀਆਂ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਵੱਲੋਂ ਦੱਸਿਆ ਗਿਆ ਕਿ ਉਪਰੋਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ ਗ੍ਰੈਜੂਏਟ ਪਾਸ ਹੈ ਅਤੇ ਉਮਰ ਘੱਟੋਂ ਘੱਟ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕਰੋ।