29 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਲਾਈਫ ਇਨਸ਼ਰੈਂਸ ਕਾਰਪੋਰੇਸ਼ਨ ਆਫ ਇੰਡੀਆ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 4 ਮਾਰਚ, 2024 ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਇਨਸ਼ੋਰੈਂਸ ਐਡਵਾਈਜ਼ਰ ਦੀਆਂ ਅਸਾਮੀਆਂ (ਲੜਕੇ/ਲੜਕੀਆਂ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀ ਲਈ ਯੋਗਤਾ ਘੱਟੋ ਘੱਟ ਦਸਵੀਂ ਪਾਸ, ਉਮਰ ਹੱਦ ਘੱਟੋ ਘੱਟ 18 ਸਾਲ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਪ੍ਰਾਰਥੀਆਂ ਕੋਲ ਰਿਜ਼ਊਮ ਹੋਣਾ ਜ਼ਰੂਰੀ ਹੈ ਅਤੇ ਇੰਟਰਵਿਊ ਲਈ ਫਾਰਮਲ ਡਰੈਸ ਵਿੱਚ ਸ਼ਾਮਿਲ ਹੋਇਆ ਜਾਵੇ । ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 9417039072 ‘ਤੇ ਸੰਪਰਕ ਕਰੋ।