23 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਜੀਓ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 25 ਜੁਲਾਈ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ 01:00 ਤੱਕ ਹੋਮ ਸੇਲਜ਼ ਅਫ਼ਸਰ ਅਤੇ ਸੇਲਜ਼ ਪ੍ਰੋਮਟਰ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀ ਹੋਮ ਸੇਲਜ਼ ਅਫ਼ਸਰ ਲਈ ਯੋਗਤਾ ਘੱਟੋਂ ਘੱਟ 12ਵੀਂ/ਗ੍ਰੈਜੂਏਟ ਪਾਸ, ਸੇਲਜ਼ ਪ੍ਰੋਮਟਰ ਅਸਾਮੀ ਲਈ ਘੱਟੋ ਘੱਟ ਯੋਗਤਾ ਦਸਵੀਂ ਜਾਂ ਬਾਰਵੀਂ ਪਾਸ ਹੈ ਅਤੇ ਉਮਰ ਹੱਦ 30 ਸਾਲ ਤੱਕ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਪ੍ਰਾਰਥੀਆਂ ਕੋਲ ਰਿਜ਼ਊਮ ਹੋਣਾ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 9417039072 ‘ਤੇ ਸੰਪਰਕ ਕਰੋ।