03 ਅਗਸਤ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਅਗਸਤ ਦਿਨ ਸੋਮਵਾਰ ਨੂੰ “ਬਲਿਨਕਿੱਟ” (Blinkit) ਕੰਪਨੀ ਵੱਲੋਂ ਸਟੋਰ ਪੈਕਿੰਗ ਸਟੈਕਿੰਗ ਐਗਜ਼ੀਕਿਊਟਿਵ (Store Packing Stacking Executive) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 16000/-+ਪ੍ਰੋਤਸਾਹਨ +ਪੀ.ਐਫ+ESIC ਮਿਲਣਯੋਗ ਹੋਵੇਗਾ । ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 9464178030, 8559021184 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।