ਮਾਨਸਾ, 04 ਅਗਸਤ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 07 ਅਗਸਤ, 2023 ਦਿਨ ਸੋਮਵਾਰ ਨੂੰ ਮਾਈਲਸਟੋਨ ਗੇਅਰਜ਼ ਲਿਮਟਡ ਅਤੇ ਜੀ.ਐਸ. ਅਲੌਇਜ਼ (Milestone Gears Ltd and GS Alloys) ਵੱਲੋਂ ਮਸ਼ੀਨ ਆਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਜਾਂ ਆਈ.ਟੀ.ਆਈ. ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12,000 ਤੋਂ 15,000 ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 07 ਅਗਸਤ ਨੂੰ ਲੱਗੇਗਾ ਪਲੇਸਮੈਂਟ ਕੈਂਪ
Leave a comment