16 ਜਨਵਰੀ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜਨਵਰੀ, 2024 ਦਿਨ ਸ਼ੁੱਕਰਵਾਰ ਨੂੰ ‘ਐਜਾਇਲ ਹਰਬਲ ਪ੍ਰਾਈਵੇਟ ਲਿਮਟਡ’ ਵੱਲੋਂ ‘ਕਸਟਮਰ ਐਗਜ਼ਕਿਊਟਿਵ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦੇ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
Leave a comment