28 ਫਰਵਰੀ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 01 ਮਾਰਚ, 2024 ਦਿਨ ਸੁੱਕਰਵਾਰ ਨੂੰ ‘ਮਿਡਲੈਂਡ ਮਾਈਕਰੋਫਿਨ ਪ੍ਰਾਈਵੇਟ ਲਿਮਟਡ’ ਵੱਲੋਂ ਫੀਲਡ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਲੜਕੀਆਂ ਲਈ ਨੌਕਰੀ ਦਾ ਸਥਾਨ ਜ਼ਿਲ੍ਹਾ ਮਾਨਸਾ ਹੋਵੇਗਾ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਆਧਾਰ ਕਾਰਡ, ਪੈਨ ਕਾਰਡ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਦੂਜੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 13000/- ਤੋਂ 18000 ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 87399—48013, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 01 ਮਾਰਚ ਨੂੰ
Highlights
- #mansanews
Leave a comment