*ਮੁਫ਼ਤ ਕਾਨੂੰਨੀ ਸੇਵਾਵਾਂ ਲਈ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਕੀਤੀ ਜਾ ਸਕਦੀ ਹੈ ਕਾਲ
30 ਅਪ੍ਰੈਲ (ਕਰਨ ਭੀਖੀ) ਮਾਨਸਾ: ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਲੋੜ੍ਹ ਹੈ ਤਾਂ ਉਹ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਕਾਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।